ਫ਼ਰਜ਼ੀ ਪਾਸਪੋਰਟ ਦੀ ਵਰਤੋਂ ਕਰਨ 'ਤੇ ਹੈਰੀ ਚੱਠਾ ਸਣੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Tuesday, Dec 20, 2022 - 02:53 PM (IST)

ਫ਼ਰਜ਼ੀ ਪਾਸਪੋਰਟ ਦੀ ਵਰਤੋਂ ਕਰਨ 'ਤੇ ਹੈਰੀ ਚੱਠਾ ਸਣੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ: ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੰਗ ਨੇ ਗੈਂਗਸਟਰ ਸੁਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਸਮੇਤ 8 ਲੋੜੀਂਦੇ ਅਪਰਾਧੀਆਂ ਵਿਰੁੱਧ ਕੇਸ ਦਰਜ ਕੀਤਾ ਹੈ, ਜੋ ਕਥਿਤ ਤੌਰ 'ਤੇ ਜਾਅਲੀ ਆਈ.ਡੀ ਵਾਲੇ ਪਾਸਪੋਰਟ ਦੀ ਵਰਤੋਂ ਕਰਕੇ ਦੇਸ਼ ਛੱਡ ਕੇ ਭੱਜ ਗਿਆ ਸੀ।ਕੇਸ ਦਰਜ ਹੋਣ ਦੇ ਨਾਲ ਪੁਲਸ ਨੇ ਕਥਿਤ ਤੌਰ 'ਤੇ ਗੈਂਗਸਟਰਾਂ ਅਤੇ ਬਦਨਾਮ ਭਗੌੜੇ ਅਪਰਾਧੀਆਂ (ਪੀਓਜ਼) ਨੂੰ ਸੁਰੱਖਿਅਤ ਪਨਾਹ ਦੇਣ ਲਈ ਚਲਾਏ ਜਾ ਰਹੇ ਡੂੰਘੇ ਅੰਤਰ-ਰਾਜੀ ਗਠਜੋੜ ਵੱਲ ਵੀ ਇਸ਼ਾਰਾ ਕੀਤਾ ਹੈ। ਜਿਸ 'ਚ ਉਨ੍ਹਾਂ 'ਤੇ ਵੱਖ-ਵੱਖ ਮਾਮਲਿਆਂ 'ਚ ਧਾਰਾਵਾਂ ਸ਼ਾਮਲ ਹਨ। 

ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ

ਐੱਫ਼.ਆਈ.ਆਰ ਦਰਜ ਕੀਤੇ ਵਿਅਕਤੀਆਂ 'ਚ ਬਟਾਲਾ ਦੇ ਸੁਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦੇ ਪਵਿੱਤਰ ਸਿੰਘ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਹਵੇਲੀਆਂ ਦੇ ਗੁਰਜੰਟ ਸਿੰਘ ਉਰਫ਼ ਭੋਲਾ ਅਤੇ ਨਸ਼ਾ ਤਸਕਰੀ ਲਈ ਬਦਨਾਮ ਰਸ਼ਪਾਲ ਸਿੰਘ ਸ਼ਾਮਲ ਹਨ। ਪਿੰਡ ਭੁੱਚਰ ਕਲਾਂ ਦਾ ਦਾਨਾ ਉਰਫ਼ ਦਾਣਾ, ਮਨਪ੍ਰੀਤ ਸਿੰਘ ਉਰਫ਼ ਮੰਨਾ ਤੇ ਗੁਰਦੇਵ ਸਿੰਘ ਪਿੰਡ ਚੰਬਲ ਅਤੇ ਰਾਓ ਬਰਿੰਦਰ ਸਿੰਘ ਪੱਟੀ ਜ਼ਿਲ੍ਹਾ ਤਰਨਤਾਰਨ ਦਾ ਹੈ। ਦਰਜ ਕੀਤੇ ਗਏ ਸਾਰੇ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ।

ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ

ਪੰਜਾਬ ਪੁਲਸ ਅਨੁਸਾਰ ਚੱਠਾ ਗੈਂਗਸਟਰ  ਪੰਜ ਸਾਲ ਪਹਿਲਾਂ ਯੂਰਪ ਭੱਜ ਗਿਆ ਸੀ ਅਤੇ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੀ ਮੌਤ ਤੋਂ ਬਾਅਦ ਪਾਕਿਸਤਾਨ ਗਿਆ ਸੀ। SSOC ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਇਕ ਗਿਰੋਹ ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ 'ਚ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ 'ਚ ਜਾਅਲੀ ਆਈ.ਡੀ ਦੀ ਵਰਤੋਂ ਕਰਕੇ ਪਾਸਪੋਰਟ ਬਣਾਉਣ ਲਈ ਸਰਗਰਮ ਹਨ। 

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਓਵਰਲੋਡ ਵਾਹਨ

ਪੰਜਾਬ ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਫਰਜ਼ੀ ਪਾਸਪੋਰਟ ਰੈਕੇਟ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਚੱਠਾ ਪੰਜ ਸਾਲ ਪਹਿਲਾਂ ਭਾਰਤ ਛੱਡ ਗਿਆ ਸੀ। ਇਸ ਤਰ੍ਹਾਂ ਬਦਨਾਮ ਗੈਂਗਸਟਰ ਤੋਂ ਅੱਤਵਾਦੀ ਬਣਿਆ ਲਖਬੀਰ ਸਿੰਘ ਉਰਫ਼ ਲੰਡਾ, ਜੋ ਇਸ ਸਮੇਂ ਕੈਨੇਡਾ 'ਚ ਰਹਿ ਰਿਹਾ ਹੈ ਅਤੇ 2017 'ਚ ਦੇਸ਼ ਛੱਡ ਕੇ ਚਲਾ ਗਿਆ ਸੀ। ਲੰਡਾ 2017 'ਚ ਪੰਜਾਬ ਪੁਲਸ ਦੇ ਰਡਾਰ 'ਤੇ ਸੀ ਅਤੇ ਉਦੋਂ ਵੀ ਉਹ ਭੱਜਣ 'ਚ ਕਾਮਯਾਬ ਹੋ ਗਿਆ ਸੀ।ਤਰਨਤਾਰਨ ਦੇ ਤਤਕਾਲੀ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਲੇ ਨੇ ਜੂਨ 2021 'ਚ ਕਿਹਾ ਸੀ ਕਿ ਲੰਡਾ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਕੈਨੇਡਾ ਭੱਜ ਗਿਆ ਸੀ। ਲੰਡਾ ਭਾਰਤ 'ਚ 30 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਉੱਤੇ ਤਰਨਤਾਰਨ ਜ਼ਿਲ੍ਹੇ 'ਚ ਪੰਜਾਬ ਪੁਲਸ ਦੇ ਸਰਹਾਲੀ ਥਾਣੇ ਅਤੇ ਐੱਸ.ਏ.ਐੱਸ ਨਗਰ 'ਚ ਖੁਫ਼ੀਆ ਹੈੱਡਕੁਆਰਟਰ ਉੱਤੇ ਰਾਕੇਟ-ਪ੍ਰੋਪੇਲਡ ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News