ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Friday, Oct 23, 2026 - 01:15 PM (IST)

ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਤਰਨਤਾਰਨ (ਰਮਨ)-ਬੀਤੇ ਕੱਲ੍ਹ ਦੇਰ ਸ਼ਾਮ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਕਟਿੰਗ ਦੀ ਦੁਕਾਨ 'ਤੇ ਪੁੱਜੇ ਵਿਅਕਤੀ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫ਼ਾਇਰਿੰਗ ਕਰਦੇ ਹੋਏ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਸਬੰਧ ਵਿਚ ਥਾਣਾ ਸਰਹਾਲੀ ਦੀ ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਥਾਣਾ ਸਰਹਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਾਜ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਕੁਲਦੀਪ ਸਿੰਘ ਇਕੱਠੇ ਰਾਜ ਮਿਸਤਰੀ ਦਾ ਕੰਮ ਕਰਦੇ ਹਨ ਅਤੇ ਬੀਤੇ ਕੱਲ ਸ਼ਾਮ ਜਦੋਂ ਉਹ ਕੰਮ ਤੋਂ ਇਕੱਠੇ ਪਰਤ ਰਹੇ ਸਨ ਤਾਂ ਕਰੀਬ ਸਾਢੇ ਛੇ ਵਜੇ ਉਹ ਅਤੇ ਉਸ ਦਾ ਭਰਾ ਨੌਸ਼ਹਿਰਾ ਪਨੂੰਆਂ ਵਿਖੇ ਕਟਿੰਗ ਦੀ ਦੁਕਾਨ ਅੰਦਰ ਚਲੇ ਗਏ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਵਿਅਕਤੀ ਦੁਕਾਨ ਦੇ ਬਾਹਰ ਆਏ, ਜਿਨ੍ਹਾਂ ਵਿਚੋਂ ਇਕ ਦੁਕਾਨ ਅੰਦਰ ਆ ਕੇ ਪੁੱਛਣ ਲੱਗ ਪਿਆ ਕਿ ਮਨਪ੍ਰੀਤ ਸਿੰਘ ਉਰਫ਼ ਬਟੂਆ ਦਾ ਪਿਓ ਕੌਣ ਹੈ, ਜਿਸ ਦੌਰਾਨ ਕੁਲਦੀਪ ਸਿੰਘ ਨੇ ਕਿਹਾ ਕਿ ਮੈਂ ਮਨਪ੍ਰੀਤ ਸਿੰਘ ਦਾ ਪਿਤਾ ਹਾਂ। ਇਸ ਜਵਾਬ ਨੂੰ ਸੁਣਦੇ ਸਾਰ ਹੀ ਸਬੰਧਤ ਨਕਾਬਪੋਸ਼ ਵਿਅਕਤੀ ਨੇ ਆਪਣੀ ਡੱਬ ਵਿਚੋਂ ਪਿਸਤੌਲ ਕੱਢ ਲਿਆ । ਇਸ ਤੋਂ ਬਾਅਦ ਕਟਿੰਗ ਕਰਨ ਵਾਲਾ ਦੁਕਾਨ ਮਾਲਕ ਹਰਮਨ ਸਿੰਘ ਉਰਫ਼ ਸਾਜਨ ਵਾਸੀ ਨੌਸ਼ਹਿਰਾ ਪਨੂੰਆਂ ਡਰਦਾ ਮਾਰਾ ਬਾਹਰ ਭੱਜ ਗਿਆ। ਸਬੰਧਤ ਵਿਅਕਤੀ ਵੱਲੋਂ ਕੁਲਦੀਪ ਸਿੰਘ ਨੂੰ ਭਰਾ ਬਾਜ ਸਿੰਘ ਦੀਆਂ ਅੱਖਾਂ ਦੇ ਸਾਹਮਣੇ ਹੀ ਕਤਲ ਕਰ ਦਿੱਤਾ ਗਿਆ, ਜੋ ਕੁਰਸੀ ਤੋਂ ਹੇਠਾਂ ਡਿੱਗ ਪਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ਅਤੇ ਆਪਣੇ ਹਥਿਆਰ ਸਣੇ ਮੌਕੇ ਤੋਂ ਫ਼ਰਾਰ ਹੋ ਗਏ। ਬਾਜ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਭਰਾ ਕੁਲਦੀਪ ਸਿੰਘ ਨੂੰ ਦੁਕਾਨ ਤੋਂ ਬਾਹਰ ਕੱਢ ਕੇ ਹਸਪਤਾਲ ਲੈ ਜਾਣ ਲੱਗਾ ਤਾਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਬਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।

ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿਚ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਆਦੇਸ਼ਾਂ ਉੱਪਰ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਮੁਲਜ਼ਮਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਬਾਜ ਸਿੰਘ ਦੇ ਬਿਆਨਾਂ ਹੇਠ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਜਦਕਿ ਸਿਵਲ ਹਸਪਤਾਲ ਤਰਨਤਾਰਨ ਵਿਖੇ ਡਾਕਟਰਾਂ ਦੇ ਬੋਰਡ ਵੱਲੋਂ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News