ਨਾਜਾਇਜ਼ ਸਬੰਧਾਂ ਦੌਰਾਨ ਨੌਜਵਾਨ ਦੇ ਕਤਲ ਦਾ ਮਾਮਲਾ, ਮਹਿਲਾ ਦੋਸਤ ਸਣੇ 4 ਗ੍ਰਿਫਤਾਰ

Thursday, Dec 05, 2024 - 05:55 PM (IST)

ਤਰਨਤਾਰਨ (ਰਮਨ)-ਬੀਤੇ ਦਿਨੀਂ ਰੈਸਟੋਰੈਂਟ ’ਚ ਨੌਕਰੀ ਕਰਨ ਵਾਲੇ ਨੌਜਵਾਨ ਦਾ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ ਸੀ ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਔਰਤ ਸਣੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਵਾਰਦਾਤ ’ਚ ਵਰਤੀ ਹੋਂਡਾ ਸਿਟੀ ਕਾਰ ਵੀ ਬਰਾਮਦ ਕਰ ਲਈ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਗਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸਰਹਾਲੀ ਕਲਾਂ, ਜੋ ਪੱਟੀ ਦੇ ਇਕ ਰੈਸਟੋਰੈਂਟ ’ਚ ਨੌਕਰੀ ਕਰਦਾ ਸੀ, ਦੇ ਬਲਵਿੰਦਰ ਕੌਰ ਪੁੱਤਰੀ ਹਰਚੰਦ ਸਿੰਘ ਵਾਸੀ ਵਾੜਾ ਭਾਈਕਾ ਨਾਲ ਬੀਤੇ ਕੁਝ ਸਮੇਂ ਤੋਂ ਨਾਜਾਇਜ਼ ਸਬੰਧ ਚੱਲ ਰਹੇ ਸਨ। ਬੀਤੀ 1 ਦਸੰਬਰ ਦੀ ਸ਼ਾਮ ਜੱਜੀ ਸਿੰਘ ਨੂੰ ਤਰਨਤਰਨ ਵਿਖੇ ਬਲਵਿੰਦਰ ਕੌਰ ਵੱਲੋਂ ਫੋਨ ਕਰਕੇ ਮਿਲਣ ਲਈ ਬੁਲਾਇਆ ਗਿਆ, ਜਿਸ ਤੋਂ ਬਾਅਦ ਜੱਜੀ ਸਿੰਘ ਦਾ ਮੋਬਾਈਲ ਫੋਨ ਬੰਦ ਹੋ ਗਿਆ ਅਤੇ ਉਸਦੀ ਭਾਲ ਪਰਿਵਾਰਕ ਮੈਂਬਰਾਂ ਵੱਲੋਂ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਜ਼ੀਰਾ ਵਿਖੇ ਸੜਕ ਕਿਨਾਰੇ ਗੰਭੀਰ ਹਾਲਤ ’ਚ ਜਗਜੀਤ ਸਿੰਘ ਨੂੰ ਬਰਾਮਦ ਕਰਨ ਤੋਂ ਬਾਅਦ ਪਰਿਵਾਰ ਵੱਲੋਂ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਦੇ ਬਿਆਨਾਂ ਹੇਠ ਬਲਵਿੰਦਰ ਕੌਰ ਸਮੇਤ 4 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ

ਡੀ. ਐੱਸ. ਪੀ. ਕਮਲਮੀਤ ਸਿੰਘ ਨੇ ਦੱਸਿਆ ਕਿ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਪੁਲਸ ਵੱਲੋਂ ਇਸ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਰਵਾਨਾ ਕੀਤੀਆਂ ਗਈਆਂ ਸਨ, ਜਿਸ ਦੇ ਚੱਲਦਿਆਂ ਪੁਲਸ ਨੇ ਬਲਵਿੰਦਰ ਕੌਰ ਪਤਨੀ ਸੰਦੀਪ ਕੁਮਾਰ ਉਰਫ ਦੀਪਾ, ਕਮਲਪ੍ਰੀਤ ਸਿੰਘ ਉਰਫ ਬੰਟੀ ਪੁੱਤਰ ਸੁਰਿੰਦਰ ਸਿੰਘ, ਸੰਦੀਪ ਕੁਮਾਰ ਉਰਫ ਦੀਪਾ ਪੁੱਤਰ ਇੰਦਰਪਾਲ ਸਿੰਘ ਅਤੇ ਮਨੂੰ ਕੁਮਾਰ ਪੁੱਤਰ ਦੀਪਕ ਕੁਮਾਰ ਸਾਰੇ ਵਾਸੀਆਨ ਲੱਲੂਆਣਾ ਰੋਡ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿਚ ਵਰਤੀ ਗਈ ਹੋਂਡਾ ਸਿਟੀ ਕਾਰ ਨੂੰ ਵੀ ਪੁਲਸ ਨੇ ਕਬਜ਼ੇ ’ਚ ਲੈਂਦੇ ਹੋਏ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News