ਪੰਚਾਇਤੀ ਚੋਣਾਂ ਦੌਰਾਨ ਪੁਲਸ ਪਾਰਟੀ ’ਤੇ ਹਮਲਾ ਕਰਨ ਵਾਲੇ 45 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Friday, Oct 18, 2024 - 12:30 PM (IST)

ਪੰਚਾਇਤੀ ਚੋਣਾਂ ਦੌਰਾਨ ਪੁਲਸ ਪਾਰਟੀ ’ਤੇ ਹਮਲਾ ਕਰਨ ਵਾਲੇ 45 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਤਰਨਤਾਰਨ (ਰਮਨ)-ਪੰਚਾਇਤੀ ਚੋਣਾਂ ਨੂੰ ਲੈ ਡਿਊਟੀ ਉਪਰ ਗਸ਼ਤ ਕਰ ਰਹੀ ਪੁਲਸ ਪਾਰਟੀ ਉਪਰ ਹਮਲਾ ਕਰਨ ਵਾਲੇ 45 ਵਿਅਕਤੀਆਂ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਵੱਖ-ਵੱਖ ਧਰਾਵਾਂ ਹੇਠ ਪਰਚਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਪੁਲਸ ਪਾਰਟੀ ਦੀ ਜਿੱਥੇ ਸਰਕਾਰੀ ਗੱਡੀ ਦੀ ਭੰਨਤੋੜ ਕੀਤੀ ਗਈ, ਉਥੇ ਹੀ ਪੁਲਸ ਨੂੰ ਹਵਾਈ ਫਾਇਰਿੰਗ ਕਰਨ ਲਈ ਮਜ਼ਬੂਰ ਹੋਣਾ ਪਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੀ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏਰੀਏ ਵਿਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਮਨ-ਸ਼ਾਂਤੀ ਬਣਾਏ ਰੱਖਣ ਲਈ ਰਾਤ ਕਰੀਬ 10:30 ਵਜੇ ਪੁਲਸ ਪਾਰਟੀ ਸਰਕਾਰੀ ਮਿਡਲ ਸਕੂਲ ਖਵਾਸਪੁਰ ਪੁੱਜੀ। ਇਸ ਦੌਰਾਨ ਸਕੂਲ ਦੇ ਨਜ਼ਦੀਕ ਭੀੜ ਇਕੱਠੀ ਹੁੰਦੀ ਵੇਖ ਪੁਲਸ ਵੱਲੋਂ ਉਨ੍ਹਾਂ ਨੂੰ ਸਮਝਾਉਣਾ ਸ਼ੁਰੂ ਕਰ ਦਿੱਤਾ ਗਿਆ ਪ੍ਰੰਤੂ ਇਕੱਤਰ ਹੋਏ ਲੋਕਾਂ ਵੱਲੋਂ ਪਹਿਲਾਂ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਸ ਪਾਰਟੀ ਉਪਰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਪੱਥਰ-ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹੋਏ ਪਥਰਾਅ ਦੌਰਾਨ ਪੁਲਸ ਦੀ ਸਰਕਾਰੀ ਗੱਡੀ ਨੂੰ ਵੀ ਕਾਫੀ ਨੁਕਸਾਨ ਪੁੱਜਾ। ਜਿਸ ਤੋਂ ਬਾਅਦ ਸਥਿਤੀ ਕੰਟਰੋਲ ਤੋਂ ਬਾਹਰ ਹੁੰਦੀ ਵੇਖ ਪੁਲਸ ਵੱਲੋਂ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਗਏ। ਜਿਸ ਦੌਰਾਨ ਮੌਕੇ ’ਤੇ ਮੌਜੂਦ ਇਕੱਤਰ ਹੋਏ ਲੋਕ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਕਵਲ ਰਾਜ ਸਿੰਘ ਪੁੱਤਰ ਜੁਗਰਾਜ ਸਿੰਘ, ਲਵ ਰੋਜ਼ ਸਿੰਘ ਪੁੱਤਰ ਸੁਖਵਿੰਦਰ ਸਿੰਘ, ਵਿੱਕੀ ਪੁੱਤਰ ਦਿਆਲ ਸਿੰਘ, ਅਬੀ ਪੁੱਤਰ ਡਾਕਟਰ ਬੱਲੀ ,ਮੁਖਤਿਆਰ ਸਿੰਘ ਪੁੱਤਰ ਕਾਲਾ ਫੌਜੀ, ਜਸਬੀਰ ਸਿੰਘ ਪੁੱਤਰ ਬਾਬਾ ਜੱਸਾ, ਜਸਬੀਰ ਸਿੰਘ ਉਰਫ ਬਾਬਾ ਜੱਸਾ ਪੁੱਤਰ ਮੁਖਤਾਰ ਸਿੰਘ, ਹਰਦੀਪ ਸਿੰਘ ਪੁੱਤਰ ਗੁਰਭੇਜ ਸਿੰਘ, ਮੁਕੇਸ਼ ਕੁਮਾਰ ਪੰਡਤ ਮੰਦਰਵਾਲਾ, ਅਵਤਾਰ ਸਿੰਘ ਪੁੱਤਰ ਹਜ਼ਾਰਾ ਸਿੰਘ, ਮੁਖਤਿਆਰ ਸਿੰਘ ਪੁੱਤਰ ਅਜੀਤ ਸਿੰਘ, ਗੋਪੀ ਪੁੱਤਰ ਮੁਖਤਿਆਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ, ਸੋਨੀ ਸ਼ਾਹ ਭਲਵਾਨ ਪੁੱਤਰ ਸੁੱਖਾ ਸਿੰਘ, ਸਤਨਾਮ ਸਿੰਘ ਉਰਫ ਸੱਤਾ ਦਰਜੀ ਪੁੱਤਰ ਬਿਹਾਰੀ ਸਿੰਘ, ਕਵਲਜੀਤ ਕੌਰ ਪਤਨੀ ਬਿੱਕਰ ਸਿੰਘ, ਭਜਨ ਕੌਰ ਪਤਨੀ ਸੁਰਿੰਦਰ ਸਿੰਘ, ਕੁਲਬੀਰ ਸਿੰਘ ਪੁੱਤਰ ਜਗੀਰ ਸਿੰਘ, ਕੁਲਬੀਰ ਸਿੰਘ ਪੁੱਤਰ ਅਜੀਤ ਸਿੰਘ, ਸੰਤੋਖ ਸਿੰਘ ਪੁੱਤਰ ਹਜੂਰਾ ਸਿੰਘ, ਪ੍ਰਗਟ ਸਿੰਘ ਪੁੱਤਰ ਗੁਰਮੁਖ ਸਿੰਘ, ਹਰਦੇਵ ਸਿੰਘ ਪੁੱਤਰ ਕਰਮ ਸਿੰਘ, ਗਗਨਦੀਪ ਸਿੰਘ ਪੁੱਤਰ ਸ਼ਾਮ ਸਿੰਘ, ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ, ਜਗਰੂਪ ਸਿੰਘ ਸਾਬਕਾ ਸਰਪੰਚ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਖਵਾਸਪੁਰ ਤੋਂ ਇਲਾਵਾ 20 ਅਣਪਛਾਤੇ ਵਿਅਕਤੀ ਅਤੇ ਔਰਤਾਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਾਕਿ ਤੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, 1.350 ਕਿਲੋ ਹੈਰੋਇਨ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News