ਦਾਤਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਰੁੱਧ ਕੇਸ ਦਰਜ, ਇਕ ਕਾਬੂ

Saturday, Jul 06, 2024 - 11:58 AM (IST)

ਦਾਤਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਰੁੱਧ ਕੇਸ ਦਰਜ, ਇਕ ਕਾਬੂ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਦਾਤਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਕਥਿਤ ਦੋਸ਼ ਹੇਠ 2 ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਪਾਲ ਸਿੰਘ ਉਰਫ ਬਾਵਾ ਸਿੰਘ ਵਾਸੀ ਪਿੰਡ ਮਾੜੀ ਪੰਨਵਾਂ ਨੇ ਲਿਖਵਾਇਆ ਹੈ ਕਿ ਬੀਤੀ 23 ਜੂਨ ਨੂੰ ਉਹ ਆਪਣੇ ਖੇਤਾਂ ਵਿਚ ਵਾਪਸ ਆ ਰਿਹਾ ਸੀ ਕਿ ਪਿੰਡ ਦੇ ਹੀ ਰਹਿਣ ਵਾਲੇ ਪਲਵਿੰਦਰ ਸਿੰਘ ਉਰਫ ਪਿੰਦਾ ਅਤੇ ਹਰਿੰਦਰ ਸਿੰਘ ਉਰਫ ਹਿੰਦਾ ਨੇ ਉਸ ਨੂੰ ਰਸਤੇ ਵਿਚ ਰੋਕ ਲਿਆ ਅਤੇ ਰੰਜਿਸ਼ ਦੇ ਚਲਦਿਆਂ ਦਾਤਰ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਐੱਸ.ਆਈ ਮੇਜਰ ਸਿੰਘ ਨੇ ਕਾਰਵਾਈ ਕਰਦਿਆਂ ਪਾਲ ਸਿੰਘ ਬਿਆਨਾਂ ’ਤੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਉਕਤਾਨ ਵਿਚੋਂ ਪਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ, ਪੜ੍ਹੋ ਪੂਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News