ਪਾਬੰਦੀਸ਼ੁਦਾ ਦਵਾਈਆਂ ਮਿਲਣ ’ਤੇ 2 ਕੈਮਿਸਟਾਂ ਖਿਲਾਫ ਪਰਚਾ ਦਰਜ

Thursday, Apr 24, 2025 - 06:19 PM (IST)

ਪਾਬੰਦੀਸ਼ੁਦਾ ਦਵਾਈਆਂ ਮਿਲਣ ’ਤੇ 2 ਕੈਮਿਸਟਾਂ ਖਿਲਾਫ ਪਰਚਾ ਦਰਜ

ਗੁਰਦਾਸਪੁਰ (ਹਰਮਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 13.38 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਅਤੇ ਨਾਲ ਹੀ 2 ਮੈਡੀਕਲ ਸਟੋਰਾਂ ਵਿਚੋਂ ਪਾਬੰਧੀਸ਼ੁਦਾ ਦਵਾਈਆਂ ਬਰਾਮਦ ਕਰਕੇ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਥਾਣਾ ਦੀਨਾਨਗਰ ਦੀ ਪੁਲਸ ਨੇ ਸਤਨਾਮ ਸਿੰਘ ਸੱਤੀ ਨੂੰ ਕਾਬੂ ਕਰਕੇ ਉਸ ਕੋਲੋਂ 6.38 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਕਾਲਜ ਤੇ ਸਕੂਲ ਬਾਹਰ ਨੌਜਵਾਨਾਂ 'ਚ ਹੋਈ ਲੜਾਈ, ਚੱਲੀਆਂ ਤਾਬੜਤੋੜ ਗੋਲੀਆਂ

ਥਾਣਾ ਧਾਰੀਵਾਲ ਦੀ ਪੁਲਸ ਨੇ ਥਾਮਸ ਮਸੀਹ ਪੰਮਾ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਮੁਲਜ਼ਮ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਡਰੱਗ ਇੰਸਪੈਕਟਰ ਅਮਰਪਾਲ ਸਿੰਘ ਦੀ ਹਾਜ਼ਰੀ ਵਿਚ ਕਲਾਨੌਰ ਖੇਤਰ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕਮਲ ਮੈਡੀਕਲ ਸਟੋਰ ਦੇ ਅੰਦਰੋਂ 152 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਣ ਕਾਰਨ ਉਕਤ ਮੈਡੀਕਲ ਸਟੋਰ ਦੇ ਸੰਚਾਲਕ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਕੇਂਦਰ ਸਰਕਾਰ ਸਖ਼ਤ, ਬੰਦ ਕਰ 'ਤਾ ਅਟਾਰੀ ਬਾਰਡਰ (ਵੀਡੀਓ)

ਦੋਰਾਂਗਲਾ ਖੇਤਰ ’ਚ ਮੈਡੀਕਲ ਸਟੋਰਾਂ ਦੀ ਚੈਕਿੰਗ ਦੌਰਾਨ ਬਾਜਵਾ ਮੈਡੀਕਲ ਸਟੋਰ ਦੇ ਅੰਦਰੋਂ 300 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਣ ’ਤੇ ਇਸ ਮੈਡੀਕਲ ਸਟੋਰ ਦੇ ਸੰਚਾਲਕ ਖਿਲਾਫ ਵੀ ਪਰਚਾ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਆਦਿੱਤਿਆ ਨੇ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਸ਼ਹਿਰ 'ਚ ਬੰਦ ਦੀ ਕਾਲ, ਬੰਦ ਕਰਵਾਈਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News