ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਕਥਿਤ ਦੋਸ਼ ਹੇਠ 2 ਵਿਰੁੱਧ ਕੇਸ ਦਰਜ

Friday, Jan 03, 2025 - 06:30 PM (IST)

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਕਥਿਤ ਦੋਸ਼ ਹੇਠ 2 ਵਿਰੁੱਧ ਕੇਸ ਦਰਜ

ਬਟਾਲਾ ( ਸਾਹਿਲ)- ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਕਥਿਤ ਦੋਸ਼ ਹੇਠ 2 ਜਣਿਆਂ ਖਿਲਾਫ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਆਨੰਦ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਚਰਨਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਤਲਵੰਡੀ ਭਰਥ ਨੇ ਲਿਖਵਾਇਆ ਹੈ ਕਿ ਉਹ ਪਿਛਲੇ ਦਿਨੀਂ ਆਪਣੇ ਘਰ ਵਿਚ ਸ਼ਾਮ ਸਮੇਂ ਬੈਠਾ ਸੀ ਕਿ ਪਿੰਡ ਦੇ ਹੀ ਰਹਿਣ ਵਾਲੇ ਦੋ ਵਿਅਕਤੀ ਗਲੀ ਵਿਚ ਖੜੇ ਹੋ ਕੇ ਗਾਲਮੰਦਾ ਕਰ ਰਹੇ ਸਨ, ਜਿੰਨ੍ਹਾਂ ਨੂੰ ਉਸ ਨੇ ਰੋਕਿਆ ਤਾਂ ਸਬੰਧਤ ਵਿਅਕਤੀਆਂ ਨੇ 3/4 ਅਣਪਛਾਤਿਆਂ ਨੂੰ ਬੁਲਾ ਲਿਆ ਅਤੇ ਉਸ ਨੂੰ ਆਪਣੇ-ਆਪਣੇ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਉਪਰੰਤ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਪਰੋਕਤ ਥਾਣੇ ਵਿਚ ਸਬੰਧਤ 2 ਪਛਾਤੇ ਤੇ 3/4 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।


author

Shivani Bassan

Content Editor

Related News