ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ

Sunday, Apr 26, 2026 - 05:38 PM (IST)

ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ

ਬਟਾਲਾ (ਸਾਹਿਲ, ਯੋਗੀ) : ਘਰ ’ਚ ਦਾਖਲ ਹੋ ਕੇ ਨਕਦੀ ਅਤੇ ਸੋਨੇ ਦੀ ਮੁੰਦਰੀ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ’ਚੋਂ ਇਕ ਨੂੰ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਏ. ਐੱਸ. ਆਈ. ਸ਼ਰੀਫ਼ ਮਸੀਹ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਰੱਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦੀ ਪਤਨੀ ਹਰਜੀਤ ਕੌਰ ਘਰ ਦੇ ਬਰਾਂਡੇ ’ਚ ਸੁੱਤੇ ਹੋਏ ਸਨ। ਬੀਤੀ 22 ਅਪ੍ਰੈਲ ਨੂੰ ਤੜਕੇ ਕਰੀਬ ਢਾਈ ਵਜੇ ਜਦੋਂ ਜਸਪਾਲ ਸਿੰਘ ਪਾਣੀ ਪੀਣ ਲਈ ਰਸੋਈ ਵੱਲ ਜਾ ਰਿਹਾ ਸੀ, ਤਾਂ ਉਸ ਨੇ ਦੇਖਿਆ ਕਿ ਸਟੋਰ ਦੀ ਪਿਛਲੀ ਕੰਧ ’ਚ ਲੱਗੀ ਬਾਰੀ ਅਤੇ ਗਰਿੱਲ ਟੁੱਟੀ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਪੀੜਤ ਅਨੁਸਾਰ ਪਿੰਡ ਦੇ ਹੀ ਤਿੰਨ ਨੌਜਵਾਨ ਸਾਗਰ ਮਸੀਹ, ਸਾਹਿਲ ਮਸੀਹ ਅਤੇ ਸੋਨਾ ਮਸੀਹ ਸਮੇਤ ਦੋ ਹੋਰ ਅਣਪਛਾਤੇ ਵਿਅਕਤੀ ਘਰ ਅੰਦਰ ਦਾਖਲ ਹੋਏ ਸਨ। ਡਰ ਦੇ ਮਾਰੇ ਜਸਪਾਲ ਸਿੰਘ ਨੇ ਰੌਲਾ ਨਹੀਂ ਪਾਇਆ ਅਤੇ ਕੁਝ ਸਮੇਂ ਬਾਅਦ ਮੁਲਜ਼ਮ ਉੱਥੋਂ ਚਲੇ ਗਏ। ਜਦੋਂ ਉਨ੍ਹਾਂ ਨੇ ਸਟੋਰ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਅਲਮਾਰੀ ਖੁੱਲ੍ਹੀ ਪਈ ਸੀ, ਜਿਸ ਵਿਚੋਂ 15,000 ਰੁਪਏ ਨਕਦੀ ਅਤੇ ਇਕ ਸੋਨੇ ਦੀ ਜੈਂਟਸ ਮੁੰਦਰੀ ਗਾਇਬ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਤਿੰਨ ਨਾਮਜ਼ਦ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਸਾਗਰ ਮਸੀਹ ਨੂੰ ਕਾਬੂ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News