ਦਾਜ ਵਿੱਚ ਥਾਰ ਗੱਡੀ ਮੰਗਣ ਵਾਲੇ ਪਤੀ ਸਮੇਤ 3 ਵਿਰੁੱਧ ਮਾਮਲਾ ਦਰਜ

Wednesday, Aug 28, 2024 - 02:27 PM (IST)

ਗੁਰਦਾਸਪੁਰ (ਹੇਮੰਤ)- ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਵਾਲੇ ਪਤੀ ਸਮੇਤ ਤਿੰਨ ਵਿਅਕਤੀਆਂ ਖਿਲਾਫ ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਆਈ. ਬਨਾਰਸੀ ਦਾਸ ਨੇ ਦੱਸਿਆ ਕਿ ਸ਼ਾਲੂ ਪੁੱਤਰੀ ਲੇਟ ਰਵੀ ਕੁਮਾਰ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਦਾ ਵਿਆਹ 28 ਫਰਵਰੀ 2021 ਨੂੰ ਦੋਸ਼ੀ ਮਨਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੜੌਲੀ ਖੁਰਦ ਥਾਣਾ ਮੋਰਿੰਡਾ ਜ਼ਿਲ੍ਹਾ ਰੂਪਨਗਰ ਨਾਲ ਹੋਇਆ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ

ਵਿਆਹ ਤੋਂ ਬਾਅਦ ਦੋਸ਼ੀ ਮਨਿੰਦਰ ਸਿੰਘ, ਸਹੁਰਾ ਤਰਸੇਮ ਲਾਲ ਅਤੇ ਸੱਸ ਸੁਖਵਿੰਦਰ ਕੌਰ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਦਾਜ ਵਿਚ ਥਾਰ ਗੱਡੀ ਦੀ ਮੰਗ ਕਰਦੇ ਸਨ। ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਉਕਤ ਦੋਸ਼ੀਆਂ ਨੇ 18 ਜੂਨ 2023 ਨੂੰ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜੋ ਹੁਣ ਆਪਣੇ ਪੇਕੇ ਘਰ ਰਹਿ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਸੀ.ਏ.ਡਬਲਯੂ. ਗੁਰਦਾਸਪੁਰ ਵੱਲੋਂ ਕਰਨ ਉਪਰੰਤ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News