ਫੌਜ ਦੀ ਜਾਣਕਾਰੀ ਪਾਕਿਸਤਾਨ ਨੂੰ ਪਹੁੰਚਾਉਣ ਵਾਲੇ 3 ਲੋਕਾਂ ਵਿਰੁੱਧ ਕੇਸ ਦਰਜ, ਇਕ ਗ੍ਰਿਫਤਾਰ
Monday, Oct 06, 2025 - 03:59 PM (IST)

ਬਟਾਲਾ (ਬੇਰੀ, ਸਾਹਿਲ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੀਆਂ ਬੀ. ਐੱਸ. ਐੱਫ. ਦੀਆਂ ਚੌਕੀਆਂ ਦੀ ਜਾਣਕਾਰੀ ਸਮਾਰਟ ਫੋਨ ਰਾਹੀਂ ਪਾਕਿਸਤਾਨ ਨੂੰ ਪਹੁੰਚਾਉਣ ਵਾਲੇ 3 ਲੋਕਾਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ’ਚੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਇਸ ਸਬੰਧੀ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਵਿਅਕਤੀਆਂ ਵੱਲੋਂ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੀਆਂ ਬੀ. ਐੱਸ. ਐੱਫ. ਦੀਆਂ ਚੌਕੀਆਂ ਦੀ ਜਾਣਕਾਰੀ ਸਮਾਰਟ ਫੋਨ ਰਾਹੀਂ ਪਾਕਿਸਤਾਨ ਨੂੰ ਮੈਜਿਸ ਰਾਹੀਂ ਭੇਜੀ ਜਾ ਰਹੀ ਹੈ, ਜਿਸਦੇ ਚਲਦਿਆਂ ਪੁਲਸ ਨੇ ਉਕਤ ਤਿੰਨਾਂ ਵਿਅਕਤੀਆਂ ਦੇ ਵਿਰੁੱਧ ਕੇਸ ਦਰਜ ਕਰ ਕੇ ਇਕ ਵਿਅਕਤੀ ਦਲਜੀਤ ਸਿੰਘ ਵਾਸੀ ਰਸੂਲਪੁਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ 2 ਵਿਅਕਤੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8