ਘਰ ਦੇ ਬਾਹਰ ਹਥਿਆਰਾਂ ਨਾਲ ਲੈਸ ਹੋ ਧਮਕੀਆਂ ਦੇਣ ਵਾਲੇ 30 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Sunday, Aug 04, 2024 - 10:34 AM (IST)

ਘਰ ਦੇ ਬਾਹਰ ਹਥਿਆਰਾਂ ਨਾਲ ਲੈਸ ਹੋ ਧਮਕੀਆਂ ਦੇਣ ਵਾਲੇ 30 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਤਰਨਤਾਰਨ/ਖਾਲੜਾ (ਰਮਨ,ਚਾਨਣ)-ਘਰ ਦੇ ਬਾਹਰ ਹਥਿਆਰਾਂ ਨਾਲ ਲੈਸ ਹੋ ਗਾਲੀ ਗਲੋਚ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਨੇ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਿੱਧਵਾਂ ਨੇ ਥਾਣਾ ਖਾਲੜਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 28 ਜੁਲਾਈ ਨੂੰ ਜਦੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਘਰ ਵਿਚ ਮੌਜੂਦ ਸੀ ਤਾਂ ਉਸ ਦੇ ਘਰ ਬਾਹਰ ਗੁਰਬਾਜ ਸਿੰਘ ਪੁੱਤਰ ਦਰਸ਼ਨ ਸਿੰਘ, ਜੋਧਬੀਰ ਸਿੰਘ ਪੁੱਤਰ ਜਸਵੀਰ ਸਿੰਘ ,ਹਰਮਨ ਸਿੰਘ ਪੁੱਤਰ ਗੁਰਬਾਜ ਸਿੰਘ, ਗੁਰਨਾਮ ਸਿੰਘ ਪੁੱਤਰ ਦਰਸ਼ਨ ਸਿੰਘ, ਜਰਮਨ ਸਿੰਘ ਪੁੱਤਰ ਗੁਰਨਾਮ ਸਿੰਘ ,ਜੈਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ ,ਗੁਰਸਾਹਿਬ ਸਿੰਘ ਪੁੱਤਰ ਦਿਆਲ ਸਿੰਘ, ਨਵਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ, ਜਗਰੂਪ ਸਿੰਘ ਪੁੱਤਰ ਸੁਖਵਿੰਦਰ ਸਿੰਘ ,ਦਿਲਬਾਗ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਪਿੰਡ ਸਿੱਧਵਾਂ, ਗੁਰਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜੰਡ, ਗੁਰਸਾਹਿਬ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਹੂਵਿੰਡ ਸਮੇਤ 19 ਅਣਪਛਾਤੇ ਵਿਅਕਤੀਆਂ ਵੱਲੋਂ ਲਲਕਾਰੇ ਮਾਰਦੇ ਹੋਏ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਦੌਰਾਨ ਇਨ੍ਹਾਂ ਵਿਚੋਂ ਕੁਝ ਵਿਅਕਤੀਆਂ ਪਾਸ ਪਿਸਤੌਲ ਤੇਜ਼ਧਾਰ ਹਥਿਆਰ ਅਤੇ 312 ਬੋਰ ਰਾਈਫਲ ਵੀ ਮੌਜੂਦ ਸੀ। ਇਸ ਦੌਰਾਨ ਮੁਲਜ਼ਮਾਂ ਵੱਲੋਂ ਧਮਕੀਆਂ ਦਿੰਦੇ ਹੋਏ ਉਸਨੂੰ ਬਾਹਰ ਆਉਣ ਲਈ ਲਲਕਾਰਿਆ ਗਿਆ ਅਤੇ ਕਿਹਾ ਗਿਆ ਕਿ ਅੱਜ ਤੇਰੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਖਤਮ ਕਰ ਦੇਣਾ ਹੈ, ਜਿਸ ਦੌਰਾਨ ਉਹ ਬਹੁਤ ਜ਼ਿਆਦਾ ਸਹਿਮ ਗਿਆ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਉੱਚੀ ਉੱਚੀ ਰੌਲਾ ਪਾਉਣ ਲੱਗ ਪਿਆ, ਜਿਸ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਕਿਰਪਾਲ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਬਿਆਨ ਦਰਜ ਕਰਦੇ ਹੋਏ ਉਕਤ ਸਾਰੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News