ਮਾਂ-ਪੁੱਤ ਦੀ ਕੁੱਟਮਾਰ ਕਰਨ ਦੋਸ਼ ਹੇਠ 4 ਵਿਰੁੱਧ ਕੇਸ ਦਰਜ
Saturday, Sep 21, 2024 - 06:53 PM (IST)
ਬਟਾਲਾ (ਸਾਹਿਲ)-ਮਾਂ-ਪੁੱਤ ਨੂੰ ਸੱਟਾਂ ਮਾਰਨ ਦੇ ਕਥਿਤ ਦੋਸ਼ ਹੇਠ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ 2 ਪਛਾਤਿਆਂ ਅਤੇ 2 ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਕਮਲੇਸ਼ ਪਤਨੀ ਜੱਸਾ ਮਸੀਹ ਵਾਸੀ ਪਿੰਡ ਭਾਮੜੀ ਨੇ ਲਿਖਵਾਇਆ ਕਿ ਉਹ ਅਤੇ ਉਸ ਦਾ ਛੋਟਾ ਲੜਕਾ ਰਜਿਤ ਮਸੀਹ ਘਰ ਵਿਚ ਬੈਠੇ ਸੀ ਕਿ ਪਿੰਡ ਦੇ ਹੀ ਰਹਿਣ ਵਾਲੇ 2 ਨੌਜਵਾਨ ਆਪਣੇ ਨਾਲ 2 ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਘਰ ਦੇ ਦਰਵਾਜ਼ੇ ਨੂੰ ਧੱਕਾ ਮਾਰ ਕੇ ਅੰਦਰ ਆ ਗਏ ਅਤੇ ਮੇਰੇ ਉਕਤ ਲੜਕੇ ਸਮੇਤ ਮੈਨੂੰ ਆਪਣੇ-ਆਪਣੇ ਹਥਿਆਰਾਂ ਨਾਲ ਕੁੱਟਮਾਰ ਕਰ ਕੇ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਹੋਈ ਲੀਕ, ਇਕ ਦੀ ਮੌਤ
ਉਕਤ ਬਿਆਨਕਰਤਾ ਮੁਤਾਬਕ ਉਪਰੰਤ ਸਾਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਸੁਖਰਾਜ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਸਬੰਧਤ ਦੋ ਪਛਾਤੇ ਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਹਾਈਵੇਅ 'ਤੇ ਪਲਟਿਆ ਫ਼ੌਜੀਆਂ ਦਾ ਟਰੱਕ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ