ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਮਾਰੀ ਠੱਗੀ, 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
Saturday, Jul 20, 2024 - 01:19 PM (IST)
ਗੁਰਦਾਸਪੁਰ (ਵਿਨੋਦ)-ਵਿਦੇਸ਼ ਇੰਗਲੈਂਗ ਭੇਜਣ ਦਾ ਝਾਂਸਾ ਦੇ ਕੇ ਦੋ ਨੌਜਵਾਨਾਂ ਨਾਲ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਚਾਰ ਲੋਕਾਂ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਡੀ.ਐੱਸ.ਪੀ ਮੋਹਨ ਸਿੰਘ ਨੇ ਦੱਸਿਆ ਕਿ ਰਾਹੁਲ ਸੈਣੀ ਪੁੱਤਰ ਅਸ਼ੋਕ ਕੁਮਾਰ ਵਾਸੀ ਕਲਾਨੌਰ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀਆਂ ਰਾਜ ਕੁਮਾਰ ਪੁੱਤਰ ਕਰਤਾਰ ਚੰਦ , ਜੋਤੀ ਪੁੱਤਰੀ ਰਾਜ ਕੁਮਾਰ ਵਾਸੀ ਸੰਕਰ ਨਕੋਦਰ ਜ਼ਿਲ੍ਹਾ ਜਲੰਧਰ, ਸ਼ਿਵ ਕੁਮਾਰ ਪੁੱਤਰ ਇੰਦਰਜੀਤ ਸ਼ਰਮਾ, ਹਰਪ੍ਰੀਤ ਸ਼ਰਮਾ ਪਤਨੀ ਸ਼ਿਵ ਕੁਮਾਰ ਵਾਸੀਆਨ ਏ.ਜੀ ਕਲੋਨੀ ਨੇੜੇ ਹਵੇਲੀ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਮੁੰਡੇ ਰਾਹੁਲ ਸੈਣੀ ਨੂੰ ਵਿਦੇਸ਼ ਇੰਗਲੈਡ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਅਤੇ ਰਾਜਨ ਪੁੱਤਰ ਰਾਜ ਕੁਮਾਰ ਵਾਸੀ ਸੰਗਲਪੁਰਾ ਰੋਡ ਗੁਰਦਾਸਪੁਰ ਨੂੰ ਵਿਦੇਸ਼ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 12ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
ਜਦਕਿ ਉਸ ਦੇ ਮੁੰਡੇ ਰਾਹੁਲ ਸੈਣੀ ਦੇ ਮੋਬਾਇਲ ਤੇ 6 ਮਹੀਨੇ ਦਾ ਵੀਜ਼ਾ ਭੇਜਿਆ, ਜੋ ਚੈਕ ਕਰਨ 'ਤੇ ਜਾਅਲੀ ਨਿਕਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਾਏ ਗਏ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8