ਟਰੈਕਟਰ ਚੋਰੀ ਕਰਨ ਵਾਲੇ 4 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Friday, Nov 22, 2024 - 05:50 PM (IST)

ਟਰੈਕਟਰ ਚੋਰੀ ਕਰਨ ਵਾਲੇ 4 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਬਟਾਲਾ (ਸਾਹਿਲ)- ਭੱਠੇ ਤੋਂ ਟਰੈਕਟਰ ਚੋਰੀ ਕਰਕੇ ਲੈ ਜਾਣ ਦੇ ਕਥਿਤ ਦੋਸ਼ ਹੇਠ 4 ਨੌਜਵਾਨਾਂ ਖਿਲਾਫ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਬਟਾਲਾ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਪਰਮਿੰਦਰ ਸਿੰਘ ਪੁੱਤਰ ਮਲਵਿੰਦਰ ਸਿੰਘ ਵਾਸੀ ਪਿੰਡ ਮਿਸ਼ਰਪੁਰਾ ਨੇ ਲਿਖਵਾਇਆ ਹੈ ਕਿ ਉਹ ਸ਼੍ਰੀ ਹਰਗੋਬਿੰਦਪੁਰ ਰੋਡ ਨਵੀਂ ਆਬਾਦੀ ਉਮਰਪੁਰਾ ਨੇੜੇ ਇੱਟਾਂ ਵਾਲਾ ਭੱਠਾ ਚਲਾਉਂਦਾ ਹੈ ਅਤੇ ਉਸ ਨੇ ਇੱਟਾਂ ਦੀ ਢੋਆ-ਢੁਆਈ ਲਈ 5 ਟਰੈਕਟਰ-ਟਰਾਲੀਆਂ ਰੱਖੀਆਂ ਹੋਈਆਂ ਹਨ, ਜੋ ਬੀਤੀ 28 ਅਕਤੂਬਰ ਨੂੰ ਰਾਤ 8 ਵਜੇ ਆਪਣੇ ਭੱਠੇ ਦੀ ਚਾਰਦੀਵਾਰੀ ਵਿਚ ਆਪਣੇ ਉਕਤ ਟਰੈਕਟਰ-ਟਰਾਲੀਟਾਂ ਖੜ੍ਹੀਆਂ ਕਰਕੇ ਘਰ ਚਲਾ ਗਿਆ ਸੀ ਅਤੇ ਅਗਲੇ ਦਿਨ ਭੱਠੇ ’ਤੇ ਆ ਕੇ ਦੇਖਿਆ ਤਾਂ ਉਸ ਦਾ ਟਰੈਕਟਰ ਉਥੇ ਨਹੀਂ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਸਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਉਕਤ ਬਿਆਨਕਰਤਾ ਮੁਤਾਬਕ ਉਹ ਹੁਣ ਤੱਕ ਆਪਣੇ ਤੌਰ ’ਤੇ ਟਰੈਕਟਰ ਦੀ ਭਾਲ ਕਰਦਾ ਰਿਹਾ, ਜੋ ਉਸਨੂੰ ਪਤਾ ਲੱਗਾ ਹੈ ਕਿ ਉਪਰੋਕਤ ਟਰੈਕਟਰ ਵਿਸ਼ਾਲ ਤੇ ਸਾਗਰ ਵਾਸੀਆਨ ਪਿੰਡ ਖੋਜੇਵਾਲ, ਹਰਦੀਪ ਵਾਸੀ ਮਲਾਵੇ ਦੀ ਕੋਠੀ ਬਟਾਲਾ ਅਤੇ ਚਾਹਲ ਵਾਸੀ ਪਿੰਡ ਚਾਹਲ ਕਲਾਂ ਚੋਰੀ ਕਰਕੇ ਲੈ ਗਏ ਹਨ। ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਪੁਲਸ ਨੇ ਬਣਦੀਆਂ ਧਾਰਾਵਾਂ ਹੇਠ ਉਕਤ ਚਾਰਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News