ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨਾਂ ਦੀ ਸ਼ਿਕਾਇਤ ’ਤੇ ਏਜੰਟ ਖ਼ਿਲਾਫ਼ ਕੇਸ ਦਰਜ, ਲਾਇਆ ਸੀ 80 ਲੱਖ
Thursday, Feb 20, 2025 - 05:19 PM (IST)

ਗੁਰਦਾਸਪੁਰ(ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਪਿੰਡ ਖਾਨੋਵਾਲ ਦੇ ਵਸਨੀਕ ਦੋ ਨੌਜਵਾਨਾਂ ਦੀ ਸ਼ਿਕਾਇਤ ’ਤੇ ਇਕ ਏਜੰਟ ਵਿਰੁੱਧ ਕੇਸ ਦਰਜ ਕੀਤਾ ਹੈ, ਜੋ ਹਾਲ ਹੀ ਵਿਚ ਅਮਰੀਕਾ ਤੋਂ ਡਿਪੋਰਟ ਹੋ ਕੇ ਘਰ ਪਰਤੇ ਸਨ। ਇਸ ਸਬੰਧੀ ਪੀੜਤ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਖਾਨੋਵਾਲ ਅਤੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਾਨੋਵਾਲ ਨੇ 18 ਫਰਵਰੀ ਨੂੰ ਪੁਲਸ ਸੁਪਰਡੈਂਟ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਦੋਸ਼ੀ ਏਜੰਟ ਦਿਲਰਾਜ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਰੁਢਿਆਣਾ ਨੇ ਉਨ੍ਹਾਂ ਤੋਂ 40-40 ਲੱਖ ਰੁਪਏ ਲੈ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜ ਦਿੱਤਾ ਸੀ। ਜ਼ਿਲ੍ਹਾ ਪੁਲਸ ਸੁਪਰਡੈਂਟ ਦਯਾਮਾ ਹਰੀਸ਼ ਕੁਮਾਰ ਨੇ ਕਿਹਾ ਕਿ ਇਸ ਸਬੰਧ ਵਿੱਚ ਜਾਂਚ ਤੋਂ ਬਾਅਦ, ਦੋਵੇਂ ਏਜੰਟ ਭਰਾਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਦੋਸ਼ੀ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਟ੍ਰੈਵਲ ਏਜੰਟਾਂ ਖ਼ਿਲਾਫ਼ ਬੰਪਰ ਐਕਸ਼ਨ! 52 ਨੂੰ ਜਾਰੀ ਹੋਇਆ ਨੋਟਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8