ਅਮਰੀਕਾ ਭੇਜਣ ਦੇ ਨਾਂ ‘ਤੇ 46.50 ਲੱਖ ਦੀ ਠੱਗੀ ਮਾਰਨ ਵਾਲੇ ਏਜੰਟਾਂ ਖਿਲਾਫ ਕੇਸ ਦਰਜ

Friday, Feb 28, 2025 - 03:22 PM (IST)

ਅਮਰੀਕਾ ਭੇਜਣ ਦੇ ਨਾਂ ‘ਤੇ 46.50 ਲੱਖ ਦੀ ਠੱਗੀ ਮਾਰਨ ਵਾਲੇ ਏਜੰਟਾਂ ਖਿਲਾਫ ਕੇਸ ਦਰਜ

ਕਾਦੀਆਂ (ਜ਼ੀਸ਼ਾਨ): ਵਿਦੇਸ਼ ਭੇਜਣ ਦੇ ਨਾਂ ‘ਤੇ 46 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਧੋਖੇਬਾਜ਼ ਏਜੰਟਾਂ ਖਿਲਾਫ ਕਾਦੀਆਂ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਚੀਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਖਾਣ ਪਿਆਰਾ ਥਾਣਾ ਸੇਖਵਾਂ ਅਤੇ ਬਾਠ, ਸੰਦੀਪ, ਦਿਨੇਸ਼ ਵਾਸੀ ਹਰਿਆਣਾ ਨੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 46 ਲੱਖ 50 ਹਜ਼ਾਰ ਰੁਪਏ ਠੱਗ ਲਏ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ

ਥਾਣਾ ਕਾਦੀਆਂ ਦੇ ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਜਾਂਚ ਦੇ ਪੱਧਰ ‘ਤੇ ਮਿਲੀਆਂ ਸੂਚਨਾਵਾਂ ਦੇ ਅਧਾਰ ‘ਤੇ ਏਐਸਆਈ ਕੁਲਵਿੰਦਰ ਸਿੰਘ ਵੱਲੋਂ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਥਾਣਾ ਕਾਦੀਆਂ ਵਿੱਚ ਮੁਕਦਮਾ ਨੰਬਰ 21 ਅਧੀਨ ਧਾਰਾ 420, 120-ਬੀ ਆਈਪੀਸੀ ਦੇ ਤਹਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵਿਆਹ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਬਾਰਾਤ ਲੈ ਕੇ ਨਹੀਂ ਪੁੱਜਿਆ NRI ਲਾੜਾ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News