ਠੇਕੇਦਾਰ ਵੱਲੋਂ 83 ਲੱਖ 73 ਹਜ਼ਾਰ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ’ਤੇ ਕੇਸ ਦਰਜ
Wednesday, Mar 11, 2026 - 05:18 PM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ’ਚ ਨਵੇ ਬਣੇ ਬਾਬਾ ਬੰਦਾ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਗੁਰਦਾਸਪੁਰ ਅਤੇ ਉਸ ਦੀ ਪਾਰਕਿੰਗ ਦੇ ਠੇਕੇ ਦੀ 83,73,786 ਰੁਪਏ ਦੀ ਰਾਸ਼ੀ ਨਗਰ ਸੁਧਾਰ ਟਰੱਸਟ ਦੇ ਕੋਲ ਜਮ੍ਹਾ ਨਾ ਕਰਵਾਉਣ ਸਬੰਧੀ ਸਿਟੀ ਪੁਲਸ ਨੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਟੀ ਪੁਲਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਵਰਿੰਦਰਪਾਲ ਨੇ ਦੱਸਿਆ ਕਿ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਨੇ ਈਮੇਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦੋਸ਼ੀ ਠੇਕੇਦਾਰ ਲਖਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਹਰਦੋਥਲਾ, ਹੁਸ਼ਿਆਰਪੁਰ ਨੇ ਗੁਰਦਾਸਪੁਰ ਵਿੱਚ ਨਵੇਂ ਬਣੇ ਬਾਬਾ ਬੰਦਾ ਬਹਾਦਰ ਇੰਟਰਸਟੇਟ ਬੱਸ ਟਰਮੀਨਲ ’ਤੇ ਬੱਸ ਸਟੈਂਡ ਅਤੇ ਪਾਰਕਿੰਗ ਦਾ ਠੇਕਾ ਲਿਆ ਸੀ, ਪਰ ਦੋਸੀ ਨੇ 14-6-2024 ਤੋਂ 13-6-2026 ਤੱਕ ਦੀ ਠੇਕਾ ਰਾਸ਼ੀ ਜੋ ਲਗਭਗ 83,73,786 ਰੁਪਏ ਬਣਦੀ ਹੈ, ਉਹ ਟਰੱਸਟ ਦੇ ਕੋਲ ਜਮ੍ਹਾ ਨਾ ਕਰਵਾ ਕੇ ਧੋਖਾਧੜੀ ਕੀਤੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਠੇਕੇਦਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
