ਫੌਜ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਵਿਅਕਤੀ ਨਾਲ 2,75,000 ਰੁਪਏ ਦੀ ਠੱਗੀ ਮਾਰਨ ਵਾਲੇ ਜੋੜੇ ਵਿਰੁੱਧ ਮਾਮਲਾ ਦਰਜ
Friday, Jan 02, 2026 - 02:19 PM (IST)
ਗੁਰਦਾਸਪੁਰ (ਵਿਨੋਦ)- ਕਾਹਨੂੰਵਾਨ ਪੁਲਸ ਨੇ ਭਾਰਤੀ ਫੌਜ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਇੱਕ ਵਿਅਕਤੀ ਨਾਲ 2,75,000 ਰੁਪਏ ਦੀ ਠੱਗੀ ਮਾਰਨ ਵਾਲੇ ਜੋੜੇ ਵਿਰੁੱਧ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਬੀਰ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਪਿੰਡ ਭਿਖਾਰੀ ਹਰਨੀ ਨੇ 19 ਅਗਸਤ 2025 ਨੂੰ ਪੁਅਸ ਸੁਪਰਡੈਂਟ (ਡਿਟੈਕਟਿਵ) ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮ ਸੁਰਜੀਤ ਸਿੰਘ ਪੁੱਤਰ ਸਤਪਾਲ ਸਿੰਘ ਅਤੇ ਉਸ ਦੀ ਪਤਨੀ ਜੋਤੀ ਵਾਸੀ ਪਿੰਡ ਚੋਚਲਾ ਥਾਣਾ ਭੈਣੀ ਮੀਆਂ ਖਾਨ, ਜੋ ਕਿ ਹੁਣ ਤਿੱਬੜੀ ਛਾਉਣੀ ਦੇ ਗੇਟ ਨੰਬਰ 2 ਦੇ ਸਾਹਮਣੇ ਵਾਲੀ ਗਲੀ ਵਿਚ ਰਹਿੰਦੇ ਹਨ, ਨੇ ਉਸ ਦੇ ਭਾਣਜੇ ਪ੍ਰਭਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਘੋੜੇਵਾਹ ਨੂੰ ਭਾਰਤੀ ਫੌਜ ਵਿੱਚ ਭਰਤੀ ਕਰਨ ਦੇ ਨਾਂ ’ਤੇ ਉਸ ਤੋਂ 275,000 ਰੁਪਏ ਲਏ ਸਨ। ਹਾਲਾਂਕਿ, ਮੁਲਜ਼ਮ ਪ੍ਰਭਜੋਤ ਸਿੰਘ ਨੂੰ ਫੌਜ ’ਚ ਭਰਤੀ ਕਰਵਾਉਣ ਵਿਚ ਅਸਫਲ ਰਹੇ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਡੀ.ਐੱਸ.ਪੀ (ਡਿਟੈਕਟਿਵ) ਗੁਰਦਾਸਪੁਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਦੋਸ਼ੀ ਜੋੜੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ
