ਵਿਦੇਸ਼ ਭੇਜਣ ਦੇ ਨਾਂ ’ਤੇ 8.94 ਲੱਖ ਦੀ ਠੱਗੀ ਮਾਰਨ ਵਾਲੇ ਪਿਉ-ਪੁੱਤ ਵਿਰੁੱਧ ਕੇਸ ਦਰਜ

Friday, Dec 13, 2024 - 01:32 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 8.94 ਲੱਖ ਦੀ ਠੱਗੀ ਮਾਰਨ ਵਾਲੇ ਪਿਉ-ਪੁੱਤ ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ)- ਵਿਦੇਸ਼ ਭੇਜਣ ਦੇ ਨਾਂ ’ਤੇ 8.94 ਲੱਖ ਦੀ ਠੱਗੀ ਮਾਰਨ ਵਾਲੇ ਪਿਉ-ਪੁੱਤ ਵਿਰੁੱਧ ਥਾਣਾ ਸਿਟੀ ਦੀ ਪੁਲਸ ਵਲੋਂ ਧੋਖਾਧੜੀ ਦਾ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦਰਖਾਸਤਕਰਤਾ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਹਾਦਰ ਹੁਸੈਨ ਕਲਾਂ ਨੇ ਲਿਖਿਆ ਹੈ ਕਿ ਉਹ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਏਜੰਟ ਹੈ ਅਤੇ ਚਾਹਵਾਨ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਵਲੋਂ ਪਹਿਲਾਂ ਤੋਂ ਹੀ ਰਾਹੁਲ ਸਿੰਘ ਪੁੱਤਰ ਦੇਵ ਸ਼ੰਕਰ ਸਿੰਘ ਅਤੇ ਪੂਜਾ ਸਿੰਘ ਪੁੱਤਰ ਰਾਹੁਲ ਸਿੰਘ ਵਾਸੀਆਨ ਫਲੈਟ ਨੰ.18, ਡੀ.ਡੀ.ਏ, ਐੱਫ.ਐੱਫ.ਐੱਸ ਫਲੈਟਸ ਪਾਕੇਟ-3, ਸੈਕਟਰ-11 ਦਵਾਰਾ ਦਿੱਲੀ ਰਾਹੀਂ ਕਈ ਨੌਜਵਾਨਾਂ ਨੂੰ ਵਿਦੇਸ਼ ਭੇਜਿਆ ਗਿਆ ਸੀ, ਜਿਸਦੇ ਚਲਦਿਆਂ ਉਸ ਨੇ ਨੌਜਵਾਨਾਂ ਨੂੰ ਵਿਦੇਸ਼ ਰੁਮਾਨੀਆ ਅਤੇ ਪੋਲੈਂਡ ਭੇਜਣ ਲਈ 8 ਲੱਖ 94 ਹਜ਼ਾਰ ਰੁਪਏ ਉਕਤਾਨ ਦੇ ਅਕਾਊਂਟ ਵਿਚ ਪਾਏ ਸਨ, ਜੋ ਉਕਤਾਨ ਨੇ ਨੌਜਵਾਨਾਂ ਨੂੰ ਵਿਦੇਸ਼ ਨਾ ਭੇਜ ਕੇ ਉਸ ਨਾਲ 8.94 ਲੱਖ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ-  ਪੁਲਸ ਕਸਟਡੀ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਐੱਸ.ਆਈ ਸੁਖਦੇਵ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਦਰਖਾਸਤਕਰਤਾ ਦੀ ਦਰਖਾਸਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਪੜਤਾਲ ਡੀ.ਐੱਸ.ਪੀ ਪੀ.ਬੀ.ਆਈ-ਕਮ-ਨਾਰਕੋਟਿਕਸ ਬਟਾਲਾ ਵਲੋਂ ਕੀਤੇ ਜਾਣ ਦੇ ਬਾਅਦ ਕਾਰਵਾਈ ਕਰਦਿਆਂ ਉਕਤ ਪਿਉ-ਪੁੱਤ ਵਿਰੁੱਧ ਬਣਦੀਆ ਧਾਰਾਵਾਂ ਹੇਠ ਥਾਣਾ ਸਿਟੀ ਵਿਚ 420, 406 ਆਈ.ਪੀ.ਸੀ ਤਹਿਤ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News