ਅਮਰੀਕਾ ਭੇਜਣ ਦੇ ਨਾਮ ਤੇ 80ਲੱਖ ਰੁਪਏ ਦੀ ਠੱਗੀ ਕਰਨ ਵਾਲੇ ਪੰਜ ਲੋਕਾਂ ਦੇ ਖਿਲਾਫ ਕੇਸ ਦਰਜ
Thursday, Feb 27, 2025 - 05:06 PM (IST)

ਗੁਰਦਾਸਪੁਰ (ਵਿਨੋਦ) - ਸਿਟੀ ਪੁਲਸ ਨੇ ਦੋ ਭਰਾਵਾਂ ਨੂੰ ਅਮਰੀਕਾ ਭੇਜਣ ਦੇ ਨਾਮ ’ਤੇ 80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਅਜੇ ਰਾਜਨ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਭੁੱਲੇ ਚੱਕ ਨੇ 22-4-2024 ਨੂੰ ਪੁਲਸ ਸੁਪਰਡੈਂਟ ਆਫ਼ ਇਨਵੈਸਟੀਗੇਸ਼ਨ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਸੀ ਕਿ ਮੁਲਜ਼ਮ ਗੁਰਵੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮੋਹਾਲੀ, ਗੁਰਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਅਹਿਮਦਾਬਾਦ, ਅਤੁਲ ਭਾਈ, ਜੈਨਿਲ ਪੁੱਤਰ ਅਨਿਲ ਭਾਈ ਵਾਸੀ ਰਾਜਕੋਟ ਅਤੇ ਫਰਹਾਨ ਪੁੱਤਰ ਮੁਰਤਜ਼ਾ ਵਾਸੀ ਅਹਿਮਦਾਬਾਦ ਨੇ ਇਕ ਸਾਜ਼ਿਸ਼ ਤਹਿਤ ਉਸ ਦੇ ਪੁੱਤਰਾਂ ਹਰਮਨਜੀਤ ਸਿੰਘ ਅਤੇ ਕਮਲਜੀਤ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦੇ ਨਾਮ ’ਤੇ 80 ਲੱਖ ਰੁਪਏ ਲਏ ਸਨ ਪਰ ਸਾਰੇ ਦੋਸ਼ੀ ਨਾ ਤਾਂ ਦੋਵਾਂ ਨੂੰ ਅਮਰੀਕਾ ਭੇਜ ਸਕੇ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਡੀ.ਐੱਸ.ਪੀ. ਸਿਟੀ ਗੁਰਦਾਸਪੁਰ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ, ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।