ਪੁਰਤਗਾਲ ਭੇਜਣ ਦੇ ਨਾਂ ’ਤੇ 15 ਲੱਖ 48 ਹਜ਼ਾਰ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Monday, Feb 03, 2025 - 04:01 PM (IST)
![ਪੁਰਤਗਾਲ ਭੇਜਣ ਦੇ ਨਾਂ ’ਤੇ 15 ਲੱਖ 48 ਹਜ਼ਾਰ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ](https://static.jagbani.com/multimedia/2025_2image_14_27_136012765fraud.jpg)
ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)- ਪੁਰਤਗਾਲ ਭੇਜਣ ਦੇ ਨਾਂ ‘ਤੇ 15 ਲੱਖ 48 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਥਾਣਾ ਘੁਮਾਣ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਅਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਪੱਡੇ ਨੇ ਦੱਸਿਆ ਕਿ ਇਕ ਪਤੀ ਪਤਨੀ ਨੇ ਉਸਨੂੰ ਵਿਦੇਸ਼ ਪੁਰਤਗਾਲ ਭੇਜਣ ਦੇ ਨਾਮ ’ਤੇ ਉਸ ਨਾਲ 6 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਡੀ.ਐੱਸ.ਪੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਪਤੀ-ਪਤਨੀ ਅਜੈਬ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਪੱਡੇ ਦੇ ਲੜਕੇ ਜਗਪ੍ਰੀਤ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਲੇਟ ਕੁਲਵਿੰਦਰ ਸਿੰਘ ਵਾਸੀ ਕੋਟਲੀ ਲੇਹਲ ਦੇ ਲੜਕੇ ਸਾਜਨਪ੍ਰੀਤ ਸਿੰਘ ਨੂੰ ਵਿਦੇਸ਼ ਪੁਰਤਗਾਲ ਭੇਜਣ ਦੇ ਨਾਂ ’ਤੇ 9 ਲੱਖ 48 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਪਤੀ ਪਤਨੀ ਨੇ ਹੁਣ ਤੱਕ 15 ਲੱਖ 48 ਹਜਾਰ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਅਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਪਤੀ-ਪਤਨੀ ਖਿਲਾਫ ਥਾਣਾ ਘੁਮਾਣ ਵਿੱਚ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8