ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Wednesday, Jun 17, 2026 - 05:15 PM (IST)

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ (ਰਾਜੂ)-ਥਾਣਾ ਸਦਰ ਪੱਟੀ ਦੀ ਪੁਲਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਮੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਦਾਸੂਵਾਲ ਮੰਡੀ ਨੇ ਦੱਸਿਆ ਕਿ ਬੀਤੀ 9 ਜੂਨ ਨੂੰ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਸੁਰਿੰਦਰਪਾਲ ਸਿੰਘ ਅਤੇ ਨਿਰਮਲਜੀਤ ਕੌਰ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਸੁਰਿੰਦਰਪਾਲ ਸਿੰਘ ਅਤੇ ਨਿਰਮਲਜੀਤ ਕੌਰ ਵਾਸੀਆਨ ਘਰਿਆਲੀ ਦਾਸੂਵਾਲ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News