ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ

Saturday, Jun 06, 2026 - 04:07 PM (IST)

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ, ਹਰਮਨ)- ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ’ਤੇ ਦੋਰਾਂਗਲਾ ਪੁਲਸ ਨੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਲੇਖ ਰਾਜ ਨੇ ਦੱਸਿਆ ਕਿ ਮਨਜੀਤ ਕੌਰ ਪੁੱਤਰੀ ਬਲਦੇਵ ਸਿੰਘ ਹਾਲ ਵਾਸੀ ਬੈਂਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ ਸਾਲ 2022 ਨੂੰ ਸਰਬਜੀਤ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਮਕਾਨ ਨੰਬਰ 3207 ਪੱਤੀ ਮਨਸੂਰ ਸੁਲਤਾਨ ਵਿੰਡ ਅੰਮ੍ਰਿਤਸਰ ਨਾਲ ਹੋਇਆ ਸੀ। ਇਹ ਉਨ੍ਹਾਂ ਦੀ ਲਵ ਮੈਰਿਜ ਸੀ। 

ਵਿਆਹ ਤੋਂ ਕਰੀਬ 8-9 ਮਹੀਨੇ ਬਾਅਦ ਉਸ ਦਾ ਪਤੀ ਵਿਦੇਸ਼ ਇਟਲੀ ਚਲਾ ਗਿਆ ਸੀ ਪਰ ਉਸ ਨੂੰ ਖਰਚਾ ਨਹੀਂ ਭੇਜਦਾ ਸੀ ਅਤੇ ਦਾਜ ਦੀ ਖਾਤਰ ਤੰਗ ਪ੍ਰੇਸ਼ਾਨ ਕਰਦਾ ਸੀ। ਜਦਕਿ ਹੁਣ ਉਹ ਆਪਣੀ ਇਕ ਕੁੜੀ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਸੀ. ਏ. ਡਬਲਯੂ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਮੁਲਜ਼ਮ ਪਤੀ ਸਰਬਜੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
 


author

Shivani Bassan

Content Editor

Related News