ਨੂੰਹ ਵਲੋਂ ਖੁਦਕੁਸ਼ੀ ਕਰਨ ’ਤੇ ਸਹੁਰਿਆਂ ਖਿਲਾਫ਼ ਕੇਸ ਦਰਜ
Thursday, Jun 19, 2025 - 04:13 PM (IST)

ਅੰਮ੍ਰਿਤਸਰ (ਜ.ਬ)-ਥਾਣਾ ਬੀ ਡਵੀਜ਼ਨ ਅਧੀਨ ਆਉਂਦੇ ਕ੍ਰਿਸ਼ਨਾ ਨਗਰ ਤਰਨਤਾਰਨ ਰੋਡ ’ਤੇ 25 ਸਾਲਾ ਰੁਪਿੰਦਰ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਸ ਨੇ ਸਹੁਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਤਿੰਨ ਮਹੀਨੇ ਦੀ ਗਰਭਵਤੀ ਸੀ। ਮੁਲਜ਼ਮਾਂ ਦੀ ਪਛਾਣ ਮ੍ਰਿਤਕਾ ਦੇ ਪਤੀ ਇੰਦਰਜੀਤ ਸਿੰਘ, ਸਹੁਰਾ ਕੁਲਦੀਪ ਸਿੰਘ, ਸੱਸ ਬੀਰੋ ਅਤੇ ਸਾਲੀ ਕੰਵਲਜੀਤ ਕੌਰ ਵਾਸੀ ਅਜਨਾਲਾ ਅਤੇ ਕਰਨਜੀਤ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਖ਼ਬਰ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਇਹ ਪੂਰਾ ਮਾਮਲਾ ਨਰਿੰਦਰ ਸਿੰਘ ਵਾਸੀ ਗਹਿਰੀ ਮੰਡੀ ਜਡਿਆਲਾ ਗੁਰੂ ਦੇ ਬਿਆਨ ’ਤੇ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਮ੍ਰਿਤਕਾ ਰੁਪਿੰਦਰ ਕੌਰ ਉਸ ਦੀ ਭਤੀਜੀ ਹੈ। ਲਗਭਗ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਕਿਸ਼ਨਾ ਨਗਰ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨਾਲ ਪੂਰੇ ਰੀਤੀ-ਰਿਵਾਜ਼ਾਂ ਨਾਲ ਹੋਇਆ ਸੀ।
ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਤੋਂ ਹੀ ਉਸ ਦੀਆਂ ਨਨਾਣਾਂ ਉਸ ਨੂੰ ਦਾਜ ਲਈ ਤਾਹਨੇ ਮਾਰਦੀਆਂ ਸਨ ਅਤੇ ਦੋਵੇਂ ਉਸ ਦੇ ਘਰ ਵਿਚ ਬਹੁਤ ਦਖਲਅੰਦਾਜੀ ਕਰਦੀਆਂ ਸਨ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਕਿ ਤੇਰਾ ਭਰਾ ਆਸਟ੍ਰੇਲੀਆ ਰਹਿੰਦਾ ਹੈ, ਇਸ ਲਈ ਤੈਨੂੰ ਆਪਣੇ ਪੇਕੇ ਪਰਿਵਾਰ ਤੋਂ ਇਨੋਵਾ ਕਾਰ ਖਰੀਦਣ ਲਈ ਪੈਸੇ ਲੈ ਕੇ ਆਉਣੇ ਚਾਹੀਦੇ ਹਨ। ਰੁਪਿੰਦਰ ਕੌਰ ਆਪਣੇ ਸਹੁਰਿਆਂ ਤੋਂ ਬਹੁਤ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਉਸ ਨੇ ਦੱਸਿਆ ਕਿ ਪਿਛਲੇ ਦਿਨ ਰੁਪਿੰਦਰ ਕੌਰ ਦੇ ਸਹੁਰੇ ਕੁਲਦੀਪ ਸਿੰਘ ਨੇ ਫ਼ੋਨ ਕਰ ਕੇ ਕਿਹਾ ਕਿ ਤੁਹਾਡੀ ਲੜਕੀ ਨੇ ਫਾਹਾ ਲੈ ਲਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਪੂਰਾ ਸ਼ੱਕ ਹੈ ਕਿ ਰੁਪਿੰਦਰ ਦੇ ਸਹੁਰੇ ਉਸ ਦੀ ਮੌਤ ਦਾ ਕਾਰਨ ਹਨ। ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8