10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੇ ਖਿਲਾਫ਼ ਕੇਸ ਦਰਜ

Thursday, Feb 05, 2026 - 04:57 PM (IST)

10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੇ ਖਿਲਾਫ਼ ਕੇਸ ਦਰਜ

ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਦੀ ਸਿਟੀ ਪੁਲਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇੱਕ ਆਗੂ ਤੋਂ ਦਸ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਅਜੇ ਤੱਕ ਫੜਿਆ ਨਹੀਂ ਗਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਰੁਦਰ ਕੁਮਾ ਪੁੱਤਰ ਬ੍ਰਹਮ ਕੁਮਾਰ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਗੁਰਦਾਸਪੁਰ ਦੇ ਮੁਹੱਲਾ ਸ਼ਹੀਦ ਭਗਤ ਸਿੰਘ ਵਿੱਚ ਰਹਿੰਦਾ ਹੈ ਅਤੇ ਪਹਿਲਾਂ ਵੀ ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਜੁੜਿਆ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਉਸ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ 23 ਜਨਵਰੀ ਨੂੰ ਉਸ ਨੂੰ ਮੋਬਾਈਲ ਨੰਬਰ 78372-64809 ਤੋਂ ਕਾਲ ਆਈ ਅਤੇ ਦਸ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਐੱਸ.ਐੱਸ.ਪੀ ਨੇ ਦੱਸਿਆ ਕਿ ਅਗਲੇ ਦਿਨ ਇਸ ਮਾਮਲੇ ਸੰਬੰਧੀ ਇੱਕ ਹੋਰ ਕਾਲ ਆਈ ਸੀ, ਪਰ ਰੁਦਰ ਕੁਮਾਰ ਨੇ ਫੋਨ ਨਹੀਂ ਚੁੱਕਿਆ। 4 ਫਰਵਰੀ ਨੂੰ ਹੋਈ ਇਸ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਇਹ ਪਤਾ ਲੱਗਿਆ ਕਿ ਰੁਦਰ ਕੁਮਾਰ ਨੂੰ ਫ਼ੋਨ ਕਰਨ ਵਾਲਾ ਮੁਲਜ਼ਮ ਅਰੁਣ ਕੁਮਾਰ ਤੁਲੀ ਉਰਫ਼ ਟਿੰਕੂ ਪੁੱਤਰ ਹਰਦੀਪ ਰਾਏ ਤੁਲੀ ਵਾਸੀ ਕਲਾਨੌਰ ਸੀ। ਵਿਸਥਾਰਤ ਜਾਂਚ ਤੋਂ ਬਾਅਦ ਮੁਲਜ਼ਮ ਅਰੁਣ ਕੁਮਾਰ ਤੁਲੀ ਵਿਰੁੱਧ ਸਿਟੀ ਪੁਲਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਰੁਦਰ ਕੁਮਾਰ ਪਹਿਲਾਂ ਕਲਾਨੌਰ ਵਿੱਚ ਰਹਿੰਦਾ ਸੀ ਅਤੇ ਅਰੁਣ ਕੁਮਾਰ ਤੁਲੀ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਹਾਲਾਂਕਿ ਫਿਰੌਤੀ ਦੀ ਕਾਲ ਦਾ ਕਾਰਨ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ-  ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News