ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ
Friday, Jan 03, 2025 - 02:01 PM (IST)
ਬਟਾਲਾ (ਬੇਰੀ, ਸਾਹਿਲ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਬਿੰਦੂ ਕੁਮਾਰੀ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਪੀੜਤ ਨਾਬਾਲਿਗ ਲੜਕੀ ਦੀ ਮਾਤਾ ਨੇ ਦੱਸਿਆ ਕਿ 1 ਜਨਵਰੀ ਨੂੰ ਉਸ ਦੀ 14 ਸਾਲਾ ਲੜਕੀ ਨੇ ਉਸਨੂੰ ਦੱਸਿਆ ਕਿ ਇਕ ਵਿਅਕਤੀ ਨੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਪੀੜਤ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8