ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ
Monday, Nov 17, 2025 - 05:27 PM (IST)
ਬਟਾਲਾ (ਬੇਰੀ)-ਥਾਣਾ ਸਿਟੀ ਦੀ ਪੁਲਸ ਨੇ ਆਸਟ੍ਰੇਲੀਆ ਭੇਜਣ ਦੇ ਨਾਮ 3 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਅਜੈਬ ਸਿੰਘ ਪੁੱਤਰ ਸਮੀਰ ਸਿੰਘ ਵਾਸੀ ਪੁਰਾਣਾ ਪਿੰਡ ਨੇ ਦੱਸਿਆ ਕਿ ਇਕ ਵਿਅਕਤੀ ਨੇ ਉਸਦੇ ਸਾਂਢੂ ਦੇ ਲੜਕੇ ਪ੍ਰਭਜੋਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪੁਰੀਆਂ ਖੁਰਦ ਨੂੰ ਆਸਟ੍ਰੇਲੀਆ ਦਾ ਜਾਅਲੀ ਵੀਜ਼ਾ ਅਤੇ ਟਿਕਟਾਂ ਦੇ ਉਸ ਨਾਲ 3 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਅਜੈਬ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
