ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗਾ ਕੇਸ ਦਰਜ: ਜ਼ਿਲਾ ਚੋਣ ਅਫ਼ਸਰ
Sunday, May 26, 2024 - 11:47 AM (IST)
ਤਰਨਤਾਰਨ(ਰਮਨ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਚੋਣ ਡਿਊਟੀ ’ਤੇ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਲਈ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੌਰੇ 'ਤੇ ਹੋਣਗੇ CM ਅਰਵਿੰਦ ਕੇਜਰੀਵਾਲ, ਇਨ੍ਹਾਂ ਜ਼ਿਲ੍ਹਿਆਂ 'ਚ ਕਰਨਗੇ ਰੋਡ ਸ਼ੋਅ
ਜ਼ਿਲ੍ਹਾ ਚੋਣ ਅਫ਼ਸਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ, ਚੋਣ ਰਿਹਰਸਲ ਦੌਰਾਨ ਹਾਜ਼ਰ ਰਹਿਣ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਗਈ ਹੈ, ਉਨ੍ਹਾਂ ਨੂੰ ਰਿਹਰਸਲਾਂ ਦੌਰਾਨ ਹਾਜ਼ਰ ਰਹਿਣ ਲਈ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ ।
ਇਹ ਵੀ ਪੜ੍ਹੋ- ਪਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੈਬਸਾਈਟਾਂ ਲਈ ਪਤਨੀ ਦੀ ਅਸ਼ਲੀਲ ਵੀਡੀਓ ਕਰਦਾ ਸੀ ਵਾਇਰਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8