25 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ
Sunday, Dec 28, 2025 - 06:25 PM (IST)
ਬਟਾਲਾ (ਬੇਰੀ)- ਥਾਣਾ ਘੁਮਾਣ ਦੀ ਪੁਲਸ ਨੇ 25 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ.ਐੱਸ.ਆਈ ਪੰਜਾਬ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਨਾਮ ਸਿੰਘ ਖਹਿਰਾ ਪੁੱਤਰ ਦਲਜੀਤ ਸਿੰਘ ਖਹਿਰਾ ਵਾਸੀ ਹਰਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ’ਤੇ ਫੋਨ ਕਰ ਕੇ ਉਨ੍ਹਾਂ ਤੋਂ 25 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਪੁਲਸ ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਗੁਰਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸੰਬੰਧਤ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਤੋਤਾ-ਤੋਤੀ ਦੀ ਆਤਮਿਕ ਸ਼ਾਂਤੀ ਲਈ ਕਰਵਾਇਆ ਪਾਠ, ਭੋਗ 'ਤੇ 300 ਬੰਦਿਆਂ ਨੇ ਛਕਿਆ ਲੰਗਰ
