ਡੀ.ਸੀ ਦਫ਼ਤਰ ਵਿੱਚ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ

06/30/2024 4:19:33 PM

ਗੁਰਦਾਸਪੁਰ (ਹਰਮਨ, ਵਿਨੋਦ)-ਡੀ.ਸੀ ਦਫ਼ਤਰ ਗੁਰਦਾਸਪੁਰ ’ਚ ਕਲਰਕ ਦੀ ਨੌਕਰੀ ਦਿਵਾਉਣ ਦੇ ਨਾਂਅ ’ਤੇ 1 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਖਿਲਾਫ਼ ਕਾਹਨੂੰਵਾਨ ਪੁਲਸ ਨੇ ਮਾਮਲਾ ਦਰਜ ਕੀਤਾ ਹੈ । ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇੱਕ ਵਿਅਕਤੀ ਸੁੱਚਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਕੋਟਲੀ ਸੈਣੀਆਂ ਨੇ 12 ਜਨਵਰੀ 2024 ਨੂੰ ਐੱਸ.ਪੀ ਹੈੱਡਕੁਆਰਟਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਮੁਲਜ਼ਮ ਜੋਗਿੰਦਰ ਗਿੱਲ ਪੁੱਤਰ ਸਵ. ਮੁਖਤਿਆਰ ਸਿੰਘ ਵਾਸੀ ਪਿੰਡ ਭੁੱਲੇਚੱਕ ਥਾਣਾ ਤਿੱਬੜ ਨੇ ਉਸ ਤੋਂ ਡੀ.ਸੀ ਦਫ਼ਤਰ ਗੁਰਦਾਸਪੁਰ ਵਿੱਚ ਕਲਰਕ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ ਇੱਕ ਲੱਖ ਰੁਪਏ ਲਏ ਸਨ। ਪਰ ਦੋਸ਼ੀ ਨਾ ਤਾਂ ਉਸ ਨੂੰ ਨੌਕਰੀ ਦਿਵਾ ਸਕਿਆ ਅਤੇ ਨਾ ਹੀ 1 ਲੱਖ ਰੁਪਏ ਵਾਪਸ ਕਰ ਰਿਹਾ ਹੈ।

 ਇਹ ਵੀ ਪੜ੍ਹੋ- ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਦਿਹਾਤੀ ਗੁਰਦਾਸਪੁਰ ਵੱਲੋਂ ਕੀਤੀ ਗਈ ਤਾਂ ਇਹ ਸਾਬਤ ਹੋਇਆ ਕਿ ਧੋਖਾਧੜੀ ਹੋਈ ਹੈ। ਜਿਸ ’ਤੇ ਜ਼ਿਲ੍ਹਾ ਪੁਲਸ ਮੁਖੀ ਦੇ ਹੁਕਮਾਂ ’ਤੇ ਮੁਲਜ਼ਮ ਜੋਗਿੰਦਰ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News