ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਭਜਾਉਣ ਵਾਲੇ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Tuesday, Sep 19, 2023 - 01:38 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਭਜਾਉਣ ਵਾਲੇ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾ ਕੇ ਕਿੱਧਰੇ ਲੈ ਜਾਣ ਵਾਲੇ ਇਕ ਨੌਜਵਾਨ ਦੇ ਖਿਲਾਫ ਥਾਣਾ ਬਹਿਰਾਮਪੁਰ ਪੁਲਸ ਨੇ ਧਾਰਾ 363, 366 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਹਿਰਾਮਪੁਰ ਦੇ ਮੁੱਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਥਾਣੇ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੀ ਸ਼ਿਕਾਇਤ ਕੀਤੀ ਸੀ। ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ 16-9-23 ਨੂੰ ਉਹ ਅਤੇ ਉਸ ਦਾ ਪਤੀ ਆਪਣੇ ਨਿੱਜੀ ਕੰਮ ਲਈ ਘਰੋਂ ਬਾਹਰ ਗਏ ਸੀ, ਪਰ ਘਰ ਵਿਚ ਉਸ ਦੀਆਂ ਦੋਵੇਂ ਲੜਕੀਆਂ ਸਨ।

ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਜਦ ਉਹ ਸ਼ਾਮ 4 ਵਜੇ ਘਰ ਵਾਪਸ ਆਏ ਤਾਂ ਵੇਖਿਆ ਕਿ ਉਸ ਦੀ ਇਕ ਲੜਕੀ ਜਿਸ ਦੀ ਉਮਰ 17 ਸਾਲ 11 ਮਹੀਨੇ 17 ਦਿਨ ਹੈ, ਘਰ ਵਿਚ ਨਹੀਂ ਸੀ, ਜਿਸ ਦੀ ਉਸ ਦੇ ਪਰਿਵਾਰ ਵੱਲੋਂ ਕਾਫੀ ਭਾਲ ਕੀਤੀ ਗਈ, ਪਰ ਉਹ ਕਿੱਧਰੇ ਨਹੀਂ ਮਿਲੀ। ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੀ ਲੜਕੀ ਨੂੰ ਮੁਲਜ਼ਮ ਅਭਿਸ਼ੇਕ ਵਾਸੀ ਮਰਾੜਾ ਕਾਲੋਨੀ ਵਰਗਲਾ ਫੁਸਲਾ ਕੇ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾ ਕੇ ਕਿੱਧਰੇ ਲੈ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ’ਤੇ ਮੁਲਜ਼ਮ ਅਭਿਸ਼ੇਕ ਖਿਲਾਫ ਮਾਮਲਾ ਦਰਜ ਕਰਕੇ ਲੜਕੇ ਤੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News