ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

Sunday, May 19, 2024 - 06:12 PM (IST)

ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ)- ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਕੁੜੀ ਦੇ ਪਿਤਾ ਨੇ ਲਿਖਵਾਇਆ ਹੈ ਕਿ ਉਸਦੀ ਕੁੜੀ ਆਈ.ਟੀ.ਆਈ ਵਿਖੇ ਕੰਪਿਊਟਰ ਦਾ ਕੋਰਸ ਕਰਦੀ ਸੀ ਅਤੇ ਬੀਤੀ 14 ਮਈ ਦੀ ਸਵੇਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਆਈ.ਟੀ.ਆਈ ਚਲੀ ਗਈ ਸੀ, ਜੋ ਘਰ ਵਾਪਸ ਨਹੀਂ ਆਈ, ਜਿਸ ’ਤੇ ਉਸ ਆਪਣੇ ਰਿਸ਼ਤੇਦਾਰਾਂ ਤੇ ਵਾਕਿਫਕਾਰਾਂ ਦੇ ਭਾਲ ਕਰਦਾ ਰਿਹਾ, ਪਰ ਕੁੜੀ ਨਹੀਂ ਮਿਲੀ। ਉਕਤ ਬਿਆਨਕਰਤਾ ਮੁਤਾਬਕ ਉਸ ਨੂੰ ਹੁਣ ਪਤਾ ਚੱਲਿਆ ਹੈ ਕਿ ਉਸਦੀ 24 ਸਾਲਾ ਕੁੜੀ ਨੂੰ ਅਜੈ ਕੁਮਾਰ ਵਾਸੀ ਕਲਾਨੌਰ, ਗੁਰਦਾਸਪੁਰ ਜੋ ਪਹਿਲਾਂ ਤੋਂ ਸ਼ਾਦੀਸ਼ੁਦਾ ਹੈ, ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।

ਇਹ ਵੀ ਪੜ੍ਹੋ- ਲੋਕਾਂ ਦੀਆਂ ਵਧਣਗੀਆਂ ਮੁਸ਼ਕਿਲਾਂ, ਤਾਪਮਾਨ ਪੁੱਜਿਆ 45 ਡਿਗਰੀ, ਜਾਣੋ ਆਉਣ ਵਾਲੇ 7 ਦਿਨਾਂ ਦੀ ਵੱਡੀ ਅਪਡੇਟ

ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਐੱਸ.ਆਈ ਅੰਗਰੇਜ਼ ਸਿੰਘ ਨੇ ਕੁੜੀ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਅਜੈ ਕੁਮਾਰ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News