ਨਾਬਾਲਿਗਾ ਨੂੰ ਭਜਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

Friday, Nov 01, 2024 - 03:07 PM (IST)

ਨਾਬਾਲਿਗਾ ਨੂੰ ਭਜਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ)- ਨਾਬਾਲਿਗਾ ਨੂੰ ਭਜਾ ਕੇ ਲੈ ਲਿਜਾਣ ਵਾਲੇ ਨੌਜਵਾਨ ਵਿਰੁੱਧ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਨਾਬਾਲਿਗਾ ਦੀ ਮਾਤਾ ਨੇ ਲਿਖਵਾਇਆ ਹੈ ਕਿ ਉਸ ਦੀ 15 ਸਾਲਾ ਲੜਕੀ, ਜੋ ਕਿ ਬਟਾਲਾ ਦੇ ਇਕ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ, ਬੀਤੀ 28 ਅਕਤੂਬਰ ਨੂੰ ਦੇਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਘਰੋਂ ਬਾਜ਼ਾਰ ਘਰੇਲੂ ਸਾਮਾਨ ਲੈਣ ਗਈ ਸੀ, ਜੋ ਵਾਪਸ ਨਹੀਂ ਆਈ।

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ

ਉਕਤ ਬਿਆਨਕਰਤਾ ਮਹਿਲਾ ਮੁਤਾਬਕ ਉਸ ਨੇ ਆਪਣੀ ਉਕਤ ਲੜਕੀ ਦੀ ਕਾਫੀ ਭਾਲ ਕੀਤੀ, ਜੋ ਨਹੀਂ ਮਿਲੀ ਅਤੇ ਹੁਣ ਉਸ ਨੂੰ ਪਤਾ ਚੱਲਿਆ ਕਿ ਉਸ ਦੀ ਉਕਤ ਨਾਬਾਲਿਗ ਲੜਕੀ ਨੂੰ ਨੌਜਵਾਨ ਵਿੱਕੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ.ਓ ਬਿੰਦੂ ਕੁਮਾਰੀ ਨੇ ਕਾਰਵਾਈ ਕਰਦਿਆਂ ਉਪਰੋਕਤ ਥਾਣੇ ਵਿਚ ਉਕਤ ਨੌਜਵਾਨ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News