ਅਮਰੀਕਾ ਭੇਜਣ ਦੇ ਨਾਂ ’ਤੇ 11 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Saturday, Feb 15, 2025 - 03:02 PM (IST)

ਬਟਾਲਾ (ਬੇਰੀ, ਸਾਹਿਲ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਅਮਰੀਕਾ ਭੇਜਣ ਦੇ ਨਾਂ ’ਤੇ 11 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਲਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਤਲਵੰਡੀ ਝੁੰਗਲਾਂ ਨੇ ਦੱਸਿਆ ਕਿ ਦੋ ਵਿਅਕਤੀਆਂ ਨੇ ਉਸਦੇ ਪੁੱਤਰ ਅਰਸਦੀਪ ਸਿੰਘ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 11 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ, ਉਨ੍ਹਾਂ ਨੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।