ਘਰ ’ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ

Friday, Nov 08, 2024 - 06:43 PM (IST)

ਘਰ ’ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ

ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਵਿਰੁੱਧ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਗੁਰਮੁੱਖ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭਾਮ ਨੇ ਲਿਖਵਾਇਆ ਹੈ ਕਿ ਬੀਤੀ 4 ਨਵੰਬਰ ਨੂੰ ਉਹ ਘਰ ਵਿਚ ਮੌਜੂਦ ਸੀ ਕਿ ਉਸਦੀ ਭਰਜਾਈ ਦਾ ਭਰਾ ਆਪਣੇ ਸਾਥੀਆਂ ਸਮੇਤ ਉਸਦੇ ਘਰ ਆਣ ਦਾਖਲ ਹੋਇਆ ਅਤੇ ਰੰਜਿਸ਼ਨ ਉਸ ’ਤੇ ਹਥਿਆਰਾਂ ਨਾਲ ਹਮਲਾ ਕਰਦਿਆਂ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਚਲੇ ਗਏ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਉਕਤ ਮਾਮਲੇ ਕਾਰਵਾਈ ਕਰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਬਣਦੀਆਂ ਧਾਰਾਵਾਂ ਸਬੰਧਤ 3 ਪਛਾਤਿਆਂ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News