ਵਿਦੇਸ਼ ਭੇਜਣ ਦੇ ਨਾਂ ’ਤੇ 9 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਤਿੰਨ ਖਿਲਾਫ਼ ਮਾਮਲਾ ਦਰਜ

Sunday, Feb 01, 2026 - 02:27 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 9 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਤਿੰਨ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਹਰਮਨ, ਵਿਨੋਦ)- ਕਲਾਨੌਰ ਪੁਲਸ ਨੇ ਵਿਦੇਸ਼ ਭੇਜਣ ਅਤੇ ਉੱਥੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਡੀ.ਐੱਸ.ਪੀ. (ਐੱਨ.ਡੀ.ਪੀ.ਐਸ. ਕਮ ਨਾਰਕੋਟਿਕਸ) ਗੁਰਦਾਸਪੁਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਜਗਤਾਰ ਸਿੰਘ ਵਾਸੀ ਕਲਾਂਵਾਲੀ ਮੰਡੀ, ਸਿਰਸਾ (ਹਰਿਆਣਾ), ਰਵੀ ਕੁਮਾਰ ਪੁੱਤਰ ਜੀਤ ਚੰਦ ਵਾਸੀ ਬਰੋਟਾ ਸਾਂਬਾ (ਜੰਮੂ-ਕਸ਼ਮੀਰ) ਅਤੇ ਬਲਵੀਰ ਪੁੱਤਰ ਤਾਰਾ ਚੰਦ ਵਾਸੀ ਟ੍ਰਿੰਡੀ ਸਾਂਗਰਾ, ਸਾਂਬਾ (ਜੰਮੂ-ਕਸ਼ਮੀਰ) ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਰਣਜੀਤ ਸਿੰਘ ਅਤੇ ਜਸਕਰਨ ਸਿੰਘ ਨੂੰ ਪੋਲੈਂਡ (ਯੂਰਪ) ਭੇਜਣ ਅਤੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਕੁੱਲ 9,00,000 (ਨੌ ਲੱਖ) ਰੁਪਏ ਦੀ ਠੱਗੀ ਮਾਰੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 420 ਅਤੇ 120-ਬੀ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਬੱਸ ਹਾਦਸਾ, ਗਰਭਵਤੀ ਔਰਤ ਸਮੇਤ 7 ਸਵਾਰੀਆਂ ਜ਼ਖ਼ਮੀ, ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News