ਨਾਬਾਲਿਗ ਕੁੜੀ ਨੂੰ ਵਿਆਹ ਕਰਵਾਉਣ ਦਾ ਦਿੱਤਾ ਝਾਂਸਾ, ਕਾਰ ’ਚ ਸਵਾਰ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ

04/29/2024 6:32:33 PM

ਗੁਰਦਾਸਪੁਰ (ਵਿਨੋਦ)-16ਸਾਲਾਂ ਦੀ ਨਾਬਾਲਿਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਆਪਣੇ ਨਾਲ ਲੈ ਜਾਣ ਵਾਲੇ ਕਾਰ ’ਚ ਸਵਾਰ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਦਰ ਪੁਲਸ ਨੇ ਧਾਰਾ 363,366 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ

ਇਸ ਸਬੰਧੀ ਏ.ਐੱਸ.ਆਈ ਬਲਵਿੰਦਰ ਕੌਰ ਨੇ ਦੱਸਿਆ ਕਿ ਥਾਣਾ ਸਦਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੇ ਗੁਜ਼ਰ ਭਾਈਚਾਰੇ ਦੇ ਇਕ ਵਿਅਕਤੀ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਮਾਮੇ ਦੀ 16 ਸਾਲਾ ਦੀ ਕੁੜੀ ਉਸ ਕੋਲ ਆਈ ਹੋਈ ਸੀ। ਉਸ ਨੇ ਦੱਸਿਆ ਕਿ ਦੋਸ਼ੀ ਨੀਜਾ ਪੁੱਤਰ ਬਾਉਦੀਨ ਵਾਸੀ ਮਾਹਲਪੁਰ ਜ਼ਿਲ੍ਹਾ ਹੁਸ਼ਿਆਰਪੁਰ, ਬੱਲੂ ਪੁੱਤਰ ਯੂਸਫ ਉਰਫ ਸਾਈਂ ਵਾਸੀ ਮਸਰਾਲਾ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਤਲੂਰ ਥਾਣਾ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ, ਨਮੀ ਪੁੱਤਰ ਸੱਤੋ ਵਾਸੀ ਬਲਾਵਰ ਜ਼ਿਲ੍ਹਾ ਕਠੂਆ ਜੰਮੂ ਕਸ਼ਮੀਰ ਕੁੜੀ  ਦਾ ਰਿਸ਼ਤਾ ਦੋਸ਼ੀ ਨੀਜਾ ਪੁੱਤਰ ਬਾਉਦੀਨ ਨਾਲ ਕਰਵਾਉਣਾ ਸੀ, ਪਰ ਉਸ ਨੇ ਰਿਸ਼ਤਾ ਦੇਣ ਤੋਂ ਨਾਂਹ ਕਰ ਦਿੱਤੀ । 

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਉਸ ਨੇ ਦੱਸਿਆ ਕਿ 14-4-24 ਨੂੰ ਕੁੜੀ ਸ਼ਾਮ ਸਮੇਂ ਸੜਕ ਵਾਲੀ ਸਾਇਡ ਕੰਮ ਕਰ ਰਹੀ ਸੀ ਕਿ ਉਕਤ ਤਿੰਨੇ ਦੋਸ਼ੀ ਇਕ ਸਵਿਫ਼ਟ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਆਪਣੇ ਨਾਲ ਲੈ ਗਏ ਹਨ।

ਇਹ ਵੀ ਪੜ੍ਹੋ- ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News