ਫੌਜ ''ਚ ਕੁੱਕ ਭਰਤੀ ਕਰਵਾਉਣ ਦੇ ਨਾਂ ’ਤੇ ਠੱਗੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Saturday, Nov 28, 2026 - 11:34 AM (IST)

ਫੌਜ ''ਚ ਕੁੱਕ ਭਰਤੀ ਕਰਵਾਉਣ ਦੇ ਨਾਂ ’ਤੇ ਠੱਗੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਗੋਰਾਇਆ, ਵਿਨੋਦ)– ਗੁਰਦਾਸਪੁਰ ਵਿੱਚ ਫੌਜ ਵਿੱਚ ਨੌਕਰੀ ਦਿਵਾਉਣ ਦੇ ਨਾਂ ’ਤੇ 8 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਸ ਸਬ-ਡਵੀਜ਼ਨ ਕਲਾਨੌਰ ਵੱਲੋਂ ਕੀਤੇ ਜਾਣ ਤੋਂ ਬਾਅਦ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-GNDU ਵਿਦਿਆਰਥੀਆਂ ਲਈ ਵੱਡੀ ਖਬਰ: 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਪੁਲਸ ਰਿਕਾਰਡ ਦੇ ਅਨੁਸਾਰ ਅਸ਼ੋਕ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਆਜ਼ਾਦ ਨਗਰ, ਸੰਗਲਪੁਰਾ ਰੋਡ ਗੁਰਦਾਸਪੁਰ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ  ਸਰਬਜੀਤ ਸਿੰਘ, ਲਾਭਜੀਤ ਸਿੰਘ  ਅਤੇ ਰਜਵੰਤ ਕੌਰ ਵਾਸੀਆਨ ਸੰਤ ਨਗਰ, ਐਸਕਾਰਟ ਐਵੀਨਿਊ, ਧੁੱਪਸੜੀ, ਵੇਰਕਾ ਅੰਮ੍ਰਿਤਸਰ ਨੇ ਉਸ ਦੇ ਲੜਕੇ ਦਿਗਵਿਜੇ ਬਹਿਲ ਨੂੰ ਫੌਜ ਵਿੱਚ ਕੁੱਕ ਵਜੋਂ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਉਸ ਦੇ ਲੜਕੇ ਨੂੰ ਫੌਜ ਵਿੱਚ ਨੌਕਰੀ ਦਿਵਾਉਣ ਦੇ ਨਾਂ ’ਤੇ ਉਸ ਕੋਲੋਂ 8 ਲੱਖ ਰੁਪਏ ਲੈ ਲਏ, ਪਰ ਉਸ ਦੇ ਲੜਕੇ ਨੂੰ ਨਾ ਤਾਂ ਫੌਜ ਵਿੱਚ ਭਰਤੀ ਕਰਵਾਇਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ। ਇਸ ਤਰ੍ਹਾਂ ਉਸ ਨਾਲ ਕਥਿਤ ਤੌਰ ’ਤੇ ਧੋਖਾਧੜੀ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ

ਇਸ ਮਾਮਲੇ ਸਬੰਧੀ ਪੰਜਾਬ ਗ੍ਰਾਮੀਣ ਬੈਂਕ, ਜੇਲ੍ਹ ਰੋਡ  ਜਾਂਚ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 333  ਤਹਿਤ ਧਾਰਾ 318(4), 61(2) ਬੀਐਨਐਸ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News