ਨਾਬਾਲਗ ਲੜਕੀ ਨੂੰ ਵਰਗਲਾ ਫੁਸਲਾ ਕੇ ਭਜਾ ਲੈ ਜਾਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Tuesday, Sep 03, 2024 - 06:10 PM (IST)

ਨਾਬਾਲਗ ਲੜਕੀ ਨੂੰ ਵਰਗਲਾ ਫੁਸਲਾ ਕੇ ਭਜਾ ਲੈ ਜਾਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਹੇਮੰਤ)- ਸਦਰ ਪੁਲਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਫੁਸਲਾ ਕੇ ਭਜਾ ਕੇ ਲੈ ਜਾਣ ਵਾਲੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਿਕਰਮ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੀ ਨਾਬਾਲਗ ਲੜਕੀ 12ਵੀਂ ਜਮਾਤ 'ਚ ਪੜ੍ਹਦੀ ਹੈ, ਜੋ ਕਿ 13 ਅਗਸਤ 2024 ਨੂੰ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਸਕੂਲ ਗਈ ਸੀ। ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਬਾਅਦ ਘਰ ਨਹੀਂ ਪਰਤੀ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਜਿਸ ਤੋਂ ਬਾਅਦ ਉਸ ਦੀ ਕਾਫੀ ਭਾਲ ਕੀਤੀ ਗਈ ਪਰ ਉਹ ਕਿਤੇ ਨਹੀਂ ਮਿਲੀ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੂੰ ਉਸ ਦੇ ਹੀ ਪਿੰਡ ਦੇ ਲੜਕੇ ਜੌਹਨ ਮਸੀਹ, ਦਰਸ਼ਨ ਮਸੀਹ ਪੁੱਤਰਾਨ ਡੇਨੀਅਲ ਮਸੀਹ ਅਤੇ ਨੀਲਮ ਪਤਨੀ ਦਰਸ਼ਨ ਮਸੀਹ ਵਰਗਲਾ ਕੇ ਭਜਾ ਕੇ ਲੈ ਗਏ ਹਨ ।

ਇਹ ਵੀ ਪੜ੍ਹੋ-  ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News