ਵਿਦੇਸ਼ ਭੇਜਣ ਦੇ ਨਾਂ ’ਤੇ 2 ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ''ਚ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
Tuesday, Mar 04, 2025 - 05:37 PM (IST)

ਗੁਰਦਾਸਪੁਰ(ਵਿਨੋਦ): ਜ਼ਿਲਾ ਪੁਲਸ ਗੁਰਦਾਸਪੁਰ ਅਧੀਨ ਆਉਂਦੀ ਕਲਾਨੌਰ ਪੁਲਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 2 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਲਵਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅਲਾਵਲਪੁਰ ਨੇ 10-9-2024 ਨੂੰ ਪੁਲਸ ਸੁਪਰਡੈਂਟ (ਜਾਂਚ) ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਦੋਸ਼ੀ ਮਨਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦਿੱਲੀ ਅਤੇ ਵਿਪਿਨ ਕੌਸ਼ਲ ਉਰਫ਼ ਕਰਨ ਸ਼ਰਮਾ ਵਾਸੀ ਚੰਡੀਗੜ੍ਹ ਨੇ ਉਸ ਦੇ ਭਰਾ ਕਮਲਪ੍ਰੀਤ ਸਿੰਘ ਨੂੰ ਵਿਦੇਸ਼ ਆਸਟ੍ਰੇਲੀਆ ਭੇਜਣ ਲਈ 4 ਲੱਖ 70 ਹਜ਼ਾਰ ਰੁਪਏ ਲਏ ਸਨ। ਪਰ ਉਸ ਨੂੰ ਆਸਟ੍ਰੇਲੀਆ ਭੇਜਣ ਵਿੱਚ ਅਸਫਲ ਰਹਿਣ ਤੋਂ ਬਾਅਦ, ਉਨ੍ਹਾਂ ਨੇ ਸਾਨੂੰ 1 ਲੱਖ 90 ਹਜ਼ਾਰ ਰੁਪਏ ਵਾਪਸ ਕਰ ਦਿੱਤੇ, ਪਰ ਬਾਕੀ 2 ਲੱਖ 80 ਹਜ਼ਾਰ ਰੁਪਏ ਵਾਪਸ ਨਹੀਂ ਕਰ ਰਹੇ। ਇਸ ਸਬੰਧ ਵਿੱਚ ਜਾਂਚ ਤੋਂ ਬਾਅਦ, ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।