50 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ
Saturday, Oct 18, 2025 - 05:25 PM (IST)

ਬਟਾਲਾ (ਸਾਹਿਲ, ਯੋਗੀ)- 50 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਦੇ ਖਿਲਾਫ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ.ਐੱਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਚਰਨਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗਵਾਰ ਨੇ ਲਿਖਵਾਇਆ ਹੈ ਕਿ ਨਿਸ਼ਾਨ ਜੌੜੀਆਂ ਅਤੇ ਇਕ ਅਣਪਛਾਤੇ ਵਿਅਕਤੀ ਨੇ ਮੇਰੇ ਅਤੇ ਮੇਰੇ ਭਰਾ ਸੁਖਦੀਪ ਸਿੰਘ ਦੇ ਫੋਨ ਉੱਤੇ ਵਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮੇਰੀ ਖਾਦ ਦਵਾਈਆਂ ਦੀ ਦੁਕਾਨ ’ਤੇ ਫਾਇਰ ਕਰਕੇ ਮੈਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ।ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਕੋਟਲੀ ਸੂਰਤ ਮੱਲੀ ਵਿਚ ਫਿਰੌਤੀ ਮੰਗਣ ਦੇ ਕਥਿਤ ਦੋਸ਼ ਹੇਠ ਨਿਸ਼ਾਨ ਜੋੜੀਆਂ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਦਿੱਤਾ ਹੈ।