ਕੁੜੀ ਨੂੰ ਬਲੈਕਮੇਲ ਅਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Saturday, Feb 08, 2025 - 02:36 PM (IST)
ਗੁਰਦਾਸਪੁਰ(ਵਿਨੋਦ)- 16 ਸਾਲਾ ਨਾਬਾਲਿਗ ਕੁੜੀ ਨੂੰ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਕੇ ਤੰਗ ਪ੍ਰੇਸ਼ਾਨ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਥਾਣਾ ਘੁੰਮਣ ਕਲਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਸਟੇਸ਼ਨ ਘੁੰਮਣ ਕਲਾਂ ਦੇ ਅਧੀਨ ਪੈਂਦੇ ਇਕ ਪਿੰਡ ਦੀ 16 ਸਾਲਾ ਕੁੜੀ ਨੇ ਬਿਆਨ ਦਿੱਤਾ ਕਿ ਉਹ 10ਵੀਂ ਕਲਾਸ ਵਿਚ ਪੜ੍ਹਦੀ ਹੈ। ਜਦਕਿ ਦੋਸ਼ੀ ਮਲਵਿੰਦਰ ਸਿੰਘ ਉਰਫ ਮੰਨਾ ਅਤੇ ਸੰਦੀਪ ਕੁਮਾਰ ਉਰਫ ਸੀਪਾ ਵਾਸੀਆਨ ਪਿੰਡ ਭੋਜਪੁਰ ਦੇ ਰਹਿਣ ਵਾਲੇ ਹਨ, ਨੇ ਮੇਰੀ ਇੰਸਟਾਗ੍ਰਾਮ ਆਈ.ਡੀ. ਤੋਂ ਫੋਟੋ ਲੈ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਹ ਟਿਊਸ਼ਨ ਪੜ੍ਹਨ ਲਈ ਪਿੰਡ ਦੁਲਾਨੰਗਲ ਵਿਖੇ ਜਾਂਦੀ ਹੈ। ਇਸ ਦੌਰਾਨ ਕਰੀਬ ਇਕ ਮਹੀਨੇ ਤੋਂ ਉਕਤ ਨੌਜਵਾਨ ਉਸ ਦਾ ਪਿੱਛਾ ਕਰਕੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਕੁੜੀ ਦੇ ਬਿਆਨਾਂ ’ਤੇ ਦੋਸ਼ੀ ਮਲਵਿੰਦਰ ਸਿੰਘ ਅਤੇ ਸੰਦੀਪ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਦੋਸ਼ੀ ਅਜੇ ਫਰਾਰ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8