ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਖਿਲਾਫ ਕੇਸ ਦਰਜ

Tuesday, Apr 07, 2026 - 01:15 PM (IST)

ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਖਿਲਾਫ ਕੇਸ ਦਰਜ

ਬਟਾਲਾ (ਸਾਹਿਲ, ਯੋਗੀ): ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ ਇਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗਗਨ ਅਰੋੜਾ ਪੁੱਤਰ ਰਜੀਵ ਕੁਮਾਰ ਵਾਸੀ ਕੋਟਲੀ ਸੂਰਤ ਮੱਲੀ ਨੇ ਲਿਖਵਾਇਆ ਹੈ ਕਿ ਬੀਤੀ ਸ਼ਾਮ ਪੌਣੇ 6 ਵਜੇ ਦੇ ਕਰੀਬ ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਦੁਕਾਨ ’ਤੇ ਗਾਹਕ ਜ਼ਿਆਦਾ ਹੋਣ ਕਰ ਕੇ ਉਹ ਇਹ ਕਾਲ ਰਿਕਾਰਡ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਇਸ ਤੋਂ ਬਾਅਦ ਸ਼ਾਮ ਕਰੀਬ ਸਾਢੇ 6 ਵਜੇ ਜਦੋਂ ਉਸ ਵਲੋਂ ਸਬੰਧਤ ਵਿਦੇਸ਼ੀ ਨੰਬਰ ’ਤੇ ਬੈਕ ਕਾਲ ਕੀਤੀ ਗਈ ਤਾਂ ਅੱਗੋਂ ਅਣਪਛਾਤੇ ਵਿਅਕਤੀ ਨੇ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖਿਲਾਫ ਥਾਣੇ ’ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News