ਸਰੀਰਕ ਸਬੰਧ ਬਣਾ ਕੇ ਵਿਆਹ ਕਰਨ ਤੋਂ ਮੁਕਰਨ ਵਾਲੇ ਨੌਜਵਾਨ ਖਿਲਾਫ ਕੇਸ ਦਰਜ

Friday, May 17, 2024 - 04:53 PM (IST)

ਸਰੀਰਕ ਸਬੰਧ ਬਣਾ ਕੇ ਵਿਆਹ ਕਰਨ ਤੋਂ ਮੁਕਰਨ ਵਾਲੇ ਨੌਜਵਾਨ ਖਿਲਾਫ ਕੇਸ ਦਰਜ

ਗੁਰਦਾਸਪੁਰ (ਵਿਨੋਦ)- ਕੁੜੀ ਨਾਲ ਮੰਗਣੀ ਕਰਨ ਤੋਂ ਬਾਅਦ ਉਸ ਨਾਲ ਸਰੀਰਿਕ ਬਣਾਉਣ ਤੋਂ ਬਾਅਦ ਵਿਆਹ ਨਾ ਕਰਨ ਵਾਲੇ ਨੌਜਵਾਨ ਖਿਲਾਫ ਪੁਰਾਣਾ ਸ਼ਾਲਾ ਪੁਲਸ ਨੇ ਧਾਰਾ-376 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਅਧੀਨ ਪੈਂਦੇ ਇਕ ਪਿੰਡ ਦੀ ਕੁੜੀ ਨੇ ਐੱਸ. ਪੀ. ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਮੰਗਣੀ ਗੁਰਜੰਟ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੂਰਾ ਖੇਮਕਰਨ ਨਾਲ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋਈ ਸੀ।

ਇਹ ਵੀ ਪੜ੍ਹੋ- CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

 ਇਸ ਤੋਂ ਬਾਅਦ ਗੁਰਜੰਟ ਸਿੰਘ ਕਈ ਵਾਰ ਉਸ ਦੇ ਘਰ ਆ ਕੇ ਰਹਿ ਕੇ ਜਾਂਦਾ ਸੀ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਇਸ ਦੌਰਾਨ ਗੁਰਜੰਟ ਸਿੰਘ ਵਿਆਹ ਕਰਨ ਤੋਂ ਮੁਕਰ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਕ੍ਰਾਈਮ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਮੁਲਜ਼ਮ ਗੁਰਜੰਟ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਪਰ ਮੁਲਜ਼ਮ ਅਜੇ ਫਰਾਰ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News