ਦੀਨਾਨਗਰ ਪੁਲਸ ਵੱਲੋਂ ਵਿਆਹ ਦਾ ਝਾਂਸਾ ਦੇ ਕੁੜੀ ਨੂੰ ਭਜਾਉਣ ਵਾਲੇ ਵਿਰੁੱਧ ਮਾਮਲਾ ਦਰਜ
Saturday, Jun 22, 2024 - 12:52 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਪੁਲਸ ਵੱਲੋਂ ਇੱਕ ਨੌਜਵਾਨ ਵੱਲੋਂ ਨਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਤਹਿਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਦੀਨਾਨਗਰ ਅਧੀਨ ਆਉਂਦੇ ਇੱਕ ਪਿੰਡ ਦੀ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੇਰੀ ਨਾਬਾਲਿਗ ਕੁੜੀ ਘਰ ਦਾ ਸਮਾਨ ਲੈਣ ਲਈ ਦੁਕਾਨ 'ਤੇ ਗਈ ਸੀ ਜੋ ਸ਼ਾਮ ਤੱਕ ਘਰ ਵਾਪਸ ਨਹੀਂ ਆਈ ਜਿਸਦੀ ਸਾਡੇ ਵੱਲੋਂ ਕਾਫੀ ਭਾਲ ਕੀਤੀ ਗਈ ਹੈ ਪਰ ਉਹ ਕਿਧਰੇ ਵੀ ਨਹੀ ਮਿਲੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਸਾਨੂੰ ਪੂਰਾ ਯਕੀਨ ਹੈ ਕਿ ਸਾਡੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਰਾਜਨ ਕੁਮਾਰ ਕਿਤੇ ਭਜਾ ਕੇ ਲੈ ਗਿਆ। ਪੁਲਸ ਵੱਲੋਂ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਮੁੱਦਈ ਦੇ ਬਿਆਨਾਂ ਦੇ ਅਧਾਰ 'ਤੇ ਰਾਜਨ ਕੁਮਾਰ ਉਰਫ ਸੀਪਾ ਪੁੱਤਰ ਕਰਮ ਚੰਦ ਵਾਸੀ ਅਬੱਲਖੈਰ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8