ਵਿਅਕਤੀ ਨੂੰ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਲੈ ਜਾਣ ਦੇ ਦੋਸ਼ ਹੇਠ ਕੇਸ ਦਰਜ, 3 ਗ੍ਰਿਫ਼ਤਾਰ

Friday, Dec 27, 2024 - 01:10 PM (IST)

ਵਿਅਕਤੀ ਨੂੰ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਲੈ ਜਾਣ ਦੇ ਦੋਸ਼ ਹੇਠ ਕੇਸ ਦਰਜ, 3 ਗ੍ਰਿਫ਼ਤਾਰ

ਬਟਾਲਾ (ਸਾਹਿਲ)- ਵਿਅਕਤੀ ਨੂੰ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਲੈ ਜਾਣ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਵਲੋਂ ਕੇਸ ਦਰਜ ਕਰਨ ਉਪਰੰਤ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਰਜਨੀ ਗਿੱਲ ਪਤਨੀ ਹਰਪਾਲ ਸਿੰਘ ਵਾਸੀ ਅਟੇਰੀਆਂ ਮੁਹੱਲਾ ਬਟਾਲਾ ਨੇ ਲਿਖਵਾਇਆ ਹੈ ਕਿ ਉਸਦਾ ਪਤੀ ਲੱਕੜ ਦਾ ਠੇਕਾ ਲੈਣ ਦਾ ਕੰਮ ਕਰਦਾ ਹੈ ਅਤੇ ਬੀਤੀ 24 ਦਸੰਬਰ ਨੂੰ ਬਾਅਦ ਦੁਪਹਿਰ ਸਵਾ ਤਿੰਨ ਵਜੇ ਦੇ ਕਰੀਬ ਉਹ ਤੇ ਉਸਦਾ ਮੁੰਡਾ ਘਰ ਵਿਚ ਮੌਜੂਦ ਸੀ। ਜਦਕਿ ਉਸਦਾ ਪਤੀ ਹਰਪਾਲ ਸਿੰਘ ਘਰ ਦੇ ਬਾਹਰ ਗਲੀ ਵਿਚ ਖੜਾ ਸੀ ਕਿ ਇਸੇ ਦੌਰਾਨ 5/6 ਅਣਪਛਾਤੇ ਨੌਜਵਾਨ ਆਏ, ਜੋ ਉਸਦੇ ਰੋਕਣ ਦੇ ਬਾਵਜੂਦ ਉਸਦੇ ਪਤੀ ਨੂੰ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਆਪਣੇ ਨਾਲ ਲੈ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਸਿਟੀ ਵਿਚ ਕੇਸ ਦਰਜ ਕਰਨ ਉਪਰੰਤ ਜਾਂਚ ਦੌਰਾਨ ਤਿੰਨ ਨੌਜਵਾਨਾਂ ਅਜੈ ਵਾਸੀ ਪਿੰਡ ਕੋਟਲ ਨਵਾਬ, ਸੰਨੀ ਵਾਸੀ ਗੋਪਾਲ ਨਗਰ ਜਲੰਧਰ ਅਤੇ ਮਾਨਵ ਵਾਸੀ ਮੁਰਗੀ ਮੁਹੱਲਾ ਬਟਾਲਾ ਨੂੰ ਨਾਮਜਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News