ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
Friday, Jun 26, 2026 - 12:30 PM (IST)
ਅੰਮ੍ਰਿਤਸਰ (ਜਸ਼ਨ)- ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਇਕ ਮੁਟਿਆਰ ਦੀ ਫੋਟੋ ਅਤੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਜਸਰਾਜ ਸਿੰਘ ਪੰਨੂ ਵਾਸੀ ਅਕਾਸ਼ ਵਿਹਾਰ, ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕੋਮਲ ਕੌਰ (ਕਾਲਪਨਿਕ ਨਾਮ) ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਉਸ ਦੀ ਫੋਟੋ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਬੀਤੇ ਦਿਨੀਂ ਜਦੋਂ ਉਹ ਕਾਲਜ ਤੋਂ ਆਪਣੀ ਕਾਰ ਰਾਹੀਂ ਘਰ ਪਰਤ ਰਹੀ ਸੀ, ਤਾਂ ਮੁਲਜ਼ਮ ਨੇ ਪਹਿਲਾਂ ਆਪਣੀ ਕਾਰ ਨਾਲ ਉਸ ਦਾ ਰਾਹ ਰੋਕਿਆ ਅਤੇ ਫਿਰ ਪਿਸਤੌਲ ਕੱਢ ਕੇ ਉਸ ਨੂੰ ਬਾਹਰ ਆਉਣ ਲਈ ਕਿਹਾ। ਇਸ ਦੌਰਾਨ ਜਦੋਂ ਉਸ ਨੇ ਸ਼ੋਰ ਮਚਾਇਆ ਤਾਂ ਮੁਲਜ਼ਮ ਆਪਣੀ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
