ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਸਾਂਝੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ
Friday, Feb 13, 2026 - 05:54 PM (IST)
ਗੁਰਦਾਸਪੁਰ(ਹਰਮਨ): ਜ਼ਿਲ੍ਹਾ ਗੁਰਦਾਸਪੁਰ ਦੇ ਸਾਈਬਰ ਅਪਰਾਧ ਥਾਣੇ ਦੀ ਪੁਲਸ ਨੇ ਬਾਲ ਜਿਨਸੀ ਸ਼ੋਸ਼ਣ ਅਤੇ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਸੋਸ਼ਲ ਮੀਡੀਆ 'ਤੇ ਦੇਖਣ ਅਤੇ ਉਸ ਨੂੰ ਅੱਗੇ ਭੇਜਣ ਦੇ ਦੋਸ਼ ਵਿੱਚ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਰਾਸ਼ਟਰੀ ਸਾਈਬਰ ਅਪਰਾਧ ਰਿਪੋਰਟਿੰਗ ਪੋਰਟਲ ਵੱਲੋਂ ਪ੍ਰਾਪਤ ਹੋਈ ਇੱਕ ਆਨਲਾਈਨ ਸ਼ਿਕਾਇਤ (ਟਿਪਲਾਈਨ ਨੰਬਰ 191752903) ਦੇ ਆਧਾਰ 'ਤੇ ਕੀਤੀ ਗਈ ਹੈ। ਜਦੋਂ ਪੁਲਸ ਨੇ ਇਸ ਸ਼ਿਕਾਇਤ ਦੀ ਕੰਪਿਊਟਰ ਰਾਹੀਂ ਡੂੰਘਾਈ ਨਾਲ ਜਾਂਚ ਕੀਤੀ, ਤਾਂ ਉਸ ਵਿੱਚ ਨੱਥੀ ਵੀਡੀਓ ਕਲਿੱਪਾਂ ਵਿੱਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਬੇਹੱਦ ਇਤਰਾਜ਼ਯੋਗ ਸਮੱਗਰੀ ਪਾਈ ਗਈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2 ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ
ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਇੱਕ ਸ਼ੱਕੀ ਮੋਬਾਈਲ ਨੰਬਰ ਰਾਹੀਂ ਕਿਸੇ ਅਣਪਛਾਤੇ ਵਿਅਕਤੀ ਨੇ ਇਸ ਸਮੱਗਰੀ ਨੂੰ ਦੇਖਿਆ ਅਤੇ ਫਿਰ ਇਸ ਨੂੰ ਅੱਗੇ ਸਾਂਝਾ (ਸ਼ੇਅਰ) ਕੀਤਾ। ਪੁਲਸ ਨੇ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੀਆਂ ਹਦਾਇਤਾਂ ਅਨੁਸਾਰ, ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਨਾਬਾਲਗ ਬੱਚਿਆਂ ਨਾਲ ਸਬੰਧਤ ਕੋਈ ਵੀ ਅਸ਼ਲੀਲ ਤਸਵੀਰ ਜਾਂ ਵੀਡੀਓ ਅਪਲੋਡ ਕਰਨਾ, ਦੇਖਣਾ ਜਾਂ ਕਿਸੇ ਦੂਜੇ ਵਿਅਕਤੀ ਨੂੰ ਭੇਜਣਾ ਗੰਭੀਰ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ।
ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਅਜਿਹੀ ਸਮੱਗਰੀ ਨੂੰ ਅੱਗੇ ਭੇਜਣਾ ਸਮਾਜਿਕ ਅਤੇ ਕਾਨੂੰਨੀ ਤੌਰ 'ਤੇ ਅਪਰਾਧ ਹੈ, ਜਿਸ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੈ। ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਪੁਲਸ ਨੇ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 67-ਬੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਹੁਣ ਪੁਲਸ ਵੱਲੋਂ ਉਸ ਮੋਬਾਈਲ ਨੰਬਰ ਦੇ ਮਾਲਕ ਦੀ ਪਛਾਣ ਕਰਨ ਲਈ ਤਕਨੀਕੀ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
