ਵਿਅਕਤੀ ਕੋਲੋਂ 50 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਹੈਰੀ ਚੱਢਾ ਦੇ 2 ਸਾਥੀਆਂ ਖ਼ਿਲਾਫ਼ ਮਾਮਲਾ ਦਰਜ

Friday, Nov 24, 2023 - 10:43 AM (IST)

ਵਿਅਕਤੀ ਕੋਲੋਂ 50 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਹੈਰੀ ਚੱਢਾ ਦੇ 2 ਸਾਥੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ)- ਗੈਂਗਸਟਰ ਹੈਰੀ ਚੱਢਾ ਉਰਫ਼ ਲੰਡਾ ਵਾਸੀ ਹਰੀਕੇ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਇਕ ਨਿਵਾਸੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਨਾ ਦੇਣ ’ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ, ਜਦਕਿ ਗੈਂਗਸਟਰ ਦੇ 2 ਸਾਥੀ ਪਹਿਲਾਂ ਹੀ ਸ਼ਿਕਾਇਤਕਰਤਾਂ ਤੋਂ 5 ਲੱਖ ਰੁਪਏ ਦੀ ਫਿਰੌਤੀ ਰਾਸ਼ੀ ਲੈ ਚੁੱਕੇ ਹਨ। ਇਸ ਸਬੰਧੀ ਧਾਰੀਵਾਲ ਪੁਲਸ ਨੇ ਗੈਂਗਸਟਰ ਹੈਰੀ ਚੱਢਾ ਅਤੇ 2 ਸਾਥੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਡੇਅਰੀਵਾਲ ਵਾਸੀ ਮਨਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਗੈਂਗਸਟਰ ਹੈਰੀ ਚੱਢਾ ਨੇ ਕੁਝ ਮਹੀਨੇ ਪਹਿਲਾ ਉਸ ਦੇ ਮੋਬਾਇਲ ਨੰਬਰ ’ਤੇ ਵਟਸਐਪ ਕਾਲ ਆਈ ਤਾਂ ਹੈਰੀ ਚੱਢਾ ਉਰਫ ਲੰਡਾ ਵਾਸੀ ਹਰੀਕੇ ਨੇ ਉਸ ਤੋਂ 20 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਧਮਕੀ ਦਿੱਤੀ, ਜਿਸ ’ਤੇ ਉਸ ਨੇ ਗੈਂਗਸਟਰ ਦੇ 2 ਸਾਥੀਆਂ ਨੂੰ ਬਟਾਲਾ ਦੇ ਇਕ ਹੋਟਲ ਵਿਚ ਮਿਲ ਕੇ 5 ਲੱਖ ਰੁਪਏ ਦੇ ਕੇ ਆਪਣਾ ਪਿੱਛਾ ਛੁਡਵਾ ਲਿਆ ਪਰ 19-11-23 ਨੂੰ ਵਿਦੇਸ਼ ਤੋਂ ਗੈਂਗਸਟਰ ਹੈਰੀ ਚੱਢਾ ਨੇ ਕਾਲ ਕਰ ਕੇ ਫਿਰ 50 ਲੱਖ ਰੁਪਏ ਫਿਰੌਤੀ ਦੇਣ ਦੀ ਮੰਗ ਕੀਤੀ। ਮੰਗ ਪੂਰੀ ਨਾ ਹੋਣ ’ਤੇ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਸਬੰਧੀ ਧਾਰੀਵਾਲ ਪੁਲਸ ਸਟੇਸ਼ਨ ਵਿਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News