ਗੰਨ ਪੁਆਇੰਟ ’ਤੇ ਵੇਰਕਾ ਬੂਥ ਦੇ ਮਾਲਕ ਤੋਂ ਨਕਦੀ ਤੇ ਲੁੱਟੇ ਗਹਿਣੇ
Friday, Jun 30, 2023 - 03:00 PM (IST)

ਅੰਮ੍ਰਿਤਸਰ (ਸੰਜੀਵ)- ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੋਂ ਕੁਝ ਦੂਰੀ ’ਤੇ ਸਥਿਤ ਵੇਰਕਾ ਬੂਥ ’ਤੇ ਦੋ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟੇ ਹਨ। ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਦੀਪ ਸਿੰਘ ਸਵੇਰੇ ਟਰੱਕ ਵਿਚੋਂ ਦੁੱਧ ਦੇ ਕਰੇਟ ਉਤਾਰ ਰਿਹਾ ਸੀ ਕਿ ਇਸ ਦੌਰਾਨ ਦੋ ਲੁਟੇਰੇ ਆਏ, ਜਿਨ੍ਹਾਂ ਵਿੱਚੋਂ ਇਕ ਦੇ ਹੱਥ ਵਿਚ ਪਿਸਤੌਲ ਸੀ ਅਤੇ ਦੂਜੇ ਦੇ ਹੱਥ ਵਿਚ ਤੇਜ਼ਧਾਰ ਦਾਤਰ ਸੀ।
ਇਹ ਵੀ ਪੜ੍ਹੋ- ਬਟਾਲਾ ਦੇ 22 ਸਾਲਾ ਨੌਜਵਾਨ ਦੀ ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਗੋਲੀ ਮਾਰਨ ਦੀਆਂ ਧਮਕੀਆਂ ਦੇ ਕੇ ਲੁਟੇਰਿਆਂ ਨੇ ਉਸ ਦੀ ਜੇਬ ਵਿਚੋਂ 42 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਉਤਾਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀ. ਸੀ. ਟੀ .ਵੀ. ਕੈਮਰੇ ਵਿਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਸੇਵਾਵਾਂ ਖ਼ਤਮ ਕਰਨ ਦਾ ਲਿਆ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।